- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾ. ਪਰਮਜੀਤ ਸਿੰਘ ਰਾਣੂੰ ਵਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜਨ ਦਾ ਐਲਾਨ
ਐਸ ਏ ਐਸ ਨਗਰ – ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂੰ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ| ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਡਾ. ਰਾਣੂੰ ਨੇ ਕਿਹਾ ਕਿ ਸਹਿਜਧਾਰੀ ਸਿੱਖਾਂ ਦੀ ਪੰਜਾਬ ਵਿਚ ਵੱਡੀ ਗਿਣਤੀ ਹੈ ਅਤੇ ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਵਿੱਚ ਵੋਟ ਦਾ ਅਧਿਕਾਰ ਲੈਣ ਦੀ ਲੜਾਈ ਲੜਦੇ ਆ ਰਹੇ ਹਨ| ਉਹਨਾਂ ਕਿਹਾ ਕਿ ਉਹਨਾਂ ਨੇ 20 ਸਾਲਾਂ ਤੋਂ ਕਾਂਗਰਸ ਦੀ ਹਮਾਇਤੀ ਕੀਤੀ ਹੋਈ ਹੈ ਪਰ ਕਾਂਗਰਸ ਵਲੋਂ ਪਾਰਲੀਮੈਂਟ ਵਿਚ ਸੋਧ ਬਿਲ ਮੌਕੇ ਉਹਨਾਂ ਦਾ ਸਾਥ ਨਹੀਂ ਦਿੱਤਾ ਗਿਆ ਜਿਸ ਕਰਕੇ ਹੁਣ ਉਹਨਾਂ ਦੀ ਪਾਰਟੀ ਨੇ ਕਾਂਗਰਸ ਦਾ ਸਮਰਥਣ ਨਾ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਹ ਖੁਦ ਹਲਕਾ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਜਾ ਰਹੇ ਹਨ|ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦੇ ਵੱਧਦੇ ਰੁਝਾਨ ਲਈ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੋਵੇਂ ਜਿੰਮੇਵਾਰ ਹਨ| ਪਿਛਲੇ ਦਸ ਸਾਲਾਂ ਦੌਰਾਨ ਲੱਖਾਂ ਲੋਕ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ| ਭਾਵੇਂ ਕਾਂਗਰਸ ਨੇ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਪ੍ਰਾਪਤ ਕਰ ਲਈ, ਪਰ ਕਾਂਗਰਸ ਵਲੋਂ ਸਰਕਾਰ ਬਣਨ ਤੋਂ ਬਾਅਦ ਨਸ਼ੇ ਦਾ ਖਾਤਮਾ ਨਹੀਂ ਕੀਤਾ ਗਿਆ| ਉਹਨਾਂ ਕਿਹਾ ਕਿ ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਾ ਛੁਡਵਾਉਣ ਦੇ ਨਾਮ ਤੇ ਇਕ ਅਜਿਹੀ ਦਵਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਨੌਜਵਾਨ ਨਾਮਰਦ ਬਣ ਰਹੇ ਹਨ| ਉਹਨਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਮੁੰਡੇ ਕੁੜੀਆਂ ਇਸ ਗੋਲੀ ਦੇ ਆਦੀ ਬਣ ਰਹੇ ਹਨ|ਉਹਨਾਂ ਕਿਹਾ ਕਿ ਪੰਜਾਬ ਵਿਚ ਖਸ ਖਸ ਦੀ ਖੇਤੀ ਦੀ ਆਗਿਆ ਦੇਣੀ ਚਾਹੀਦੀ ਹੈ ਤਾਂ ਨੌਜਵਾਨਾਂ ਨੂੰ ਮੈਡੀਕਲ ਨਸ਼ਿਆਂ ਤੋਂ ਬਚਾਇਆ ਜਾ ਸਕੇ| ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਅਤੇ ਕਾਂਗਰਸ ਵਿਚਾਲੇ ਦੋਸਤਾਨਾ ਮੈਚ ਖੇਡਿਆ ਜਾ ਰਿਹਾ ਹੈ| ਇਸ ਲਈ ਪੰਜਾਬ ਦੇ ਲੋਕ ਹੁਣ ਨਵਾਂ ਸਿਆਸੀ ਬਦਲ ਚਾਹੁੰਦੇ ਹਨ| ਉਹਨਾਂ ਕਿਹਾ ਕਿ ਉਹਨਾਂ ਨੂੰ ਅਨੇਕਾਂ ਸੰਸਥਾਵਾ ਤੇ ਪਾਰਟੀਆਂ ਵਲੋਂ ਸਮਰਥਣ ਦੇਣ ਦਾ ਵਾਅਦਾ ਕੀਤਾ ਗਿਆ ਹੈ|ਇਸ ਮੌਕੇ ਉਹਨਾਂ ਦੱਸਿਆ ਕਿ ਪਾਰਟੀ ਵਲੋਂ ਕੌਮੀ ਜਨਰਲ ਸਕੱਤਰ ਜਗਤਾਰ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ| ਇਸ ਮੌਕੇ ਜਸਟਿਸ ਇਕਬਾਲ ਸਿੰਘ ਸੇਵਾ ਮੁਕਤ ਸਾਬਕਾ ਕਮਿਸ਼ਨਰ ਗੁਰਦੁਆਰਾ ਚੋਣਾਂ, ਪਾਰਟੀ ਦੇ ਮਹਿਲਾ ਵਿੰਗ ਦੇ ਪ੍ਰਧਾਨ ਐਡਵੋਕੇਟ ਜਗਪ੍ਰੀਤ ਕੌਰ ਗਰੇਵਾਲ, ਪੰਜਾਬ ਪ੍ਰਧਾਨ ਬਲਜਿੰਦਰ ਕੌਰ, ਕੌਮੀ ਜਨਰਲ ਸਕਤਰ ਬਾਬਾ ਜਸਵੀਰ ਸਿੰਘ, ਸਕੱਤਰ ਜਨਰਲ ਪ੍ਰਿਤਪਾਲ ਸਿੰਘ, ਕਿਸਾਨ ਵਿੰਗ ਦੇ ਪ੍ਰਧਾਨ ਜਗਜੀਤ ਸਿੰਘ ਸਮਾਊ ਅਤੇ ਸਮੂਹ ਜਿਲ੍ਹਾ ਪ੍ਰਧਾਨ ਤੇ ਹੋਰ ਆਗੂ ਮੌਜੂਦ ਸਨ|


