- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਿਫੈਂਸ ’ਤੇ ਧਿਆਨ ਦੇਵੇ ਭਾਰਤੀ ਹਾਕੀ ਟੀਮ: ਦਿਲੀਪ ਟਿਰਕੀ
ਭੁਬਨੇਸ਼ਵਰ – ਆਖ਼ਰੀ ਪਲਾਂ ਵਿੱਚ ਗੋਲ ਗੁਆਉਣ ਦੀ ਕਮਜੋਰੀ ਤੋਂ ਬਚਣ ਲਈ ਡਿਫੈਂਡਰਾਂ ਨੂੰ ‘ਸਥਿਤੀ’ ਦਰੁਸਤ ਰੱਖਣ ਦੀ ਸਲਾਹ ਦਿੰਦਿਆਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਦਿਲੀਪ ਟਿਰਕੀ ਨੇ ਕਿਹਾ ਕਿ ਮੌਜੂਦਾ ਟੀਮ 43 ਸਾਲ ਮਗਰੋਂ ਵਿਸ਼ਵ ਕੱਪ ਵਿੱਚ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਸਕਦੀ ਹੈ। ਮੌਜੂਦਾ ਵਿਸ਼ਵ ਕੱਪ ਦੌਰਾਨ ਅਜੇ ਤਕ ਲਗਾਤਾਰ ਜਿੱਤ ਨਾਲ ਭਾਰਤੀ ਹਾਕੀ ਟੀਮ ਨੇ ਲੀਗ ਗੇੜ ਵਿੱਚ ਸਿਖ਼ਰ ’ਤੇ ਰਹਿ ਕੇ ਕੁਆਰਟਰ ਫਾਈਨਲ ਲਈ ਕੁਆਲੀਫਾਈ ਕੀਤਾ ਹੈ, ਜਿੱਥੇ ਉਸ ਦਾ ਸਾਹਮਣਾ ਦੁਨੀਆ ਦੀ ਚੌਥੇ ਨੰਬਰ ਦੀ ਟੀਮ ਨੈਦਰਲੈਂਡ ਨਾਲ ਹੋ ਸਕਦਾ ਹੈ। ਕਿਸੇ ਸਮੇਂ ਭਾਰਤੀ ਹਾਕੀ ਦੀ ਕੰਧ ਵਜੋਂ ਜਾਣੇ ਜਾਂਦੇ ਮਹਾਨ ਡਿਫੈਂਡਰ ਟਿਰਕੀ ਨੇ ਕਿਹਾ ਕਿ ਮੌਜੂਦਾ ਭਾਰਤੀ ਟੀਮ ਦੁਨੀਆ ਦੀ ਕਿਸੇ ਵੀ ਟੀਮ ਨੂੰ ਹਰਾਉਣ ਦਾ ਦਮ ਰੱਖਦੀ ਹੈ, ਪਰ ਉਸ ਨੂੰ ਹਮਲਾਵਰ ਹਾਕੀ ਖੇਡਣ ਦੇ ਨਾਲ-ਨਾਲ ਆਪਣਾ ਡਿਫੈਂਸ ਵੀ ਮਜ਼ਬੂਤ ਰੱਖਣਾ ਹੋਵੇਗਾ। ਟਿਰਕੀ ਨੇ ਇਸ ਖ਼ਬਰ ਏਜੰਸੀ ਨੂੰ ਕਿਹਾ, ‘‘ਅਜੇ ਤੱਕ ਅਸੀਂ ਸ਼ਾਨਦਾਰ ਹਾਕੀ ਖੇਡੀ ਹੈ ਅਤੇ ਬੈਲਜੀਅਮ ਵਰਗੀਆਂ ਮਜ਼ਬੂਤ ਟੀਮਾਂ ਦੇ ਪੂਲ ਵਿੱਚ ਹੁੰਦਿਆਂ ਸਿੱਧੇ ਕੁਆਰਟਰ ਫਾਈਨਲ ਲਈ ਕੁਆਲੀਫਾਈ ਕੀਤਾ ਹੈ, ਜੋ ਚੰਗਾ ਸੰਕੇਤ ਹੈ।


