- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੀ.ਸੀ. ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼-ਏ-ਕਦਮਾਂ ‘ਤੇ ਚੱਲਣ ਦਾ ਦਿੱਤਾ ਸੱਦਾ
ਭਾਰਤ-ਪਾਕਿ ਜੰਗ ਦੇ ਸ਼ਹੀਦ ਜੀਤ ਸਿੰਘ ਨੂੰ ਉਨ੍ਹਾਂ ਦੇ 49ਵੇਂ ਸ਼ਹੀਦੀ ਦਿਵਸ ‘ਤੇ ਕੀਤੀ ਸ਼ਰਧਾਂਜਲੀ ਭੇਟ
ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਨੌਜਵਾਨਾਂ ਨੂੰ ਸਾਡੇ ਮਹਾਨ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।ਅੱਜ ਇਥੇ ਭਾਰਤ-ਪਾਕਿ ਜੰਗ 1971 ਦੇ ਸ਼ਹੀਦ ਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਇੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਜੀਤ ਸਿੰਘ ਨੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ ਕਿ ਇਸ ਮਹਾਨ ਨਾਇਕ ਦਾ ਸ਼ਹੀਦੀ ਦਿਹਾੜਾ ਉਚਿਤ ਢੰਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਮਹਾਨ ਨਾਇਕ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੂਰੇ ਜੋਸ਼ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ 1971 ਦੀ ਜੰਗ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਇਕ ਨਵਾਂ ਮੋੜ ਸੀ। ਇਸ ਜੰਗ ਵਿਚ ਭਾਰਤ ਦੀ ਜਿੱਤ ਨੇ ਸਾਡੇ ਦੇਸ਼ ਨੂੰ ਵਿਸ਼ਵ ਵਿਚ ਇਕ ਮਜ਼ਬੂਤ ਰਾਸ਼ਟਰ ਵਜੋਂ ਉਭਾਰਿਆ।ਥੋਰੀ ਨੇ ਕਿਹਾ ਕਿ ਸਾਡੇ ਮਹਾਨ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਸਦਕਾ ਸਾਡਾ ਦੇਸ਼ ਵਿਸ਼ਵ ਵਿੱਚ ਮੋਹਰੀ ਸਥਾਨ ਰੱਖਦਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਭਾਰਤ ਵਿਸ਼ਵ ਵਿਚ ਨੌਜਵਾਨਾਂ ਦੀ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ, ਜਿਨ੍ਹਾਂ ਦੇ ਮੋਢਿਆਂ ‘ਤੇ ਸਾਡੇ ਦੇਸ਼ ਨੂੰ ਧਰਤੀ ‘ਤੇ ਮਹਾਂਸ਼ਕਤੀ ਬਣਾਉਣ ਦੀ ਵੱਡੀ ਜ਼ਿੰਮੇਵਾਰੀ ਹੈ ।ਉਨ੍ਹਾਂ ਕਿਹਾ ਕਿ ਸੁਸਾਇਟੀ, ਪ੍ਰਸ਼ਾਸਨ ਅਤੇ ਰਾਸ਼ਟਰ ਹਮੇਸ਼ਾ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ, ਜਿਨ੍ਹਾਂ ਨੇ ਭਾਰਤ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਸੇਵਾ ਕੀਤੀ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਕੰਬਲ ਵੀ ਵੰਡੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਜੀਤ ਸਿੰਘ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਨੂੰ 25000 ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜੀਵ ਸੇਕਰੀ, ਬਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।


