- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੁੱਬ ਰਹੀ ਹੈ ਭਾਜਪਾ ਦੀ ਕਿਸ਼ਤੀ, ਆਰ ਐਸ ਐਸ ਨੇ ਵੀ ਛੱਡਿਆ ਸਾਥ ਮਾਇਆਵਤੀ
ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਕਿਸ਼ਤੀ ਡੁੱਬ ਰਹੀ ਹੈ ਅਤੇ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਨੇ ਵੀ ਉਸ ਦਾ ਸਾਥ ਛੱਡ ਦਿੱਤਾ ਹੈ| ਮਾਇਆਵਤੀ ਨੇ ਇੱਥੇ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸ਼ਤੀ ਡੁੱਬ ਰਹੀ ਹੈ| ਇਸ ਦਾ ਜਿਉਂਦਾ ਜਾਗਦਾ ਸਬੂਤ ਹੈ ਕਿ ਆਰ.ਐਸ.ਐਸ. ਨੇ ਭਾਜਪਾ ਦਾ ਸਾਥ ਛੱਡ ਦਿੱਤਾ ਹੈ| ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਵਾਅਦਾਖਿਲਾਫ਼ੀ ਨਾਲ ਆਰ. ਐਸ. ਐਸ. ਅਤੇ ਜਨਤਾ ਨਾਰਾਜ਼ ਹੈ ਅਤੇ ਹਾਰ ਨਾਲ ਭਾਜਪਾ ਬੌਖਲਾ ਗਈ ਹੈ| ਮਾਇਆਵਤੀ ਨੇ ਕਿਹਾ ਕਿ ਚੋਣ ਪ੍ਰਚਾਰ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਦਾ ਦੋਹਰਾ ਚਰਿੱਤਰ ਉਜਾਗਰ ਹੋਇਆ ਹੈ ਅਤੇ ਭਾਜਪਾ ਵਰਕਰਾਂ ਵਿੱਚ ਨਿਰਾਸ਼ਾ ਹੈ| ਦੇਸ਼ ਨੂੰ ਸਾਫ ਅਕਸ ਵਾਲਾ ਪ੍ਰਧਾਨ ਮੰਤਰੀ ਚਾਹੀਦਾ| ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪ੍ਰਚਾਰ ਕੀਤੇ ਜਾਣ ਵਾਲੇ ਰੋਡ ਸ਼ੋਅ ਦਾ ਖਰਚ ਉਮੀਦਵਾਰਾਂ ਦੇ ਖਰਚ ਵਿੱਚ ਜੋੜਨ ਅਤੇ ਮੰਦਰਾਂ ਵਿੱਚ ਪੂਜਾ ਦੀ ਵਰਤੋਂ ਚੋਣ ਪ੍ਰਚਾਰ ਲਈ ਕਰਨ ਤੇ ਰੋਕ ਲਗਾਉਣ ਦੀ ਮੰਗ ਕੀਤੀ|


