- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ’ਤੇ ਟਰੰਪ ਵੱਲੋਂ ਕੀਤੀ ‘ਨਸਲੀ’ ਟਿੱਪਣੀ ਦੀ ਆਲੋਚਨਾ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਗਤੀਸ਼ੀਲ ਮਹਿਲਾ ਡੈਮੋਕਰੈਟਿਕ ਸੰਸਦ ਮੈਂਬਰਾਂ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਜਿਥੋਂ ਆਈਆਂ ਹਨ, ਉਥੇ ‘ਵਾਪਸ ਚਲੀਆਂ ਜਾਣ।’ ਰਾਸ਼ਟਰਪਤੀ ਦੀ ਇਸ ਟਿੱਪਣੀ ਨਾਲ ਵਿਵਾਦ ਪੈਦਾ ਹੋ ਗਿਆ ਹੈ। ਡੈਮੋਕਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰਾਂ ਅਤੇ ਸੀਨੀਅਰ ਸੰਸਦ ਮੈਂਬਰਾਂ ਨੇ ‘ਨਸਲੀ’ ਅਤੇ ‘ਨਫ਼ਰਤ ਨਾਲ ਭਰੀ’ ਇਸ ਟਿੱਪਣੀ ਲਈ ਟਰੰਪ ਦੀ ਆਲੋਚਨਾ ਕੀਤੀ ਹੈ। ਪਿਛਲੇ ਸਾਲ ਵੀ ਟਰੰਪ ਨੇ ਅਫ਼ਰੀਕੀ ਮੁਲਕਾਂ ਨੂੰ ‘ਗਟਰ’ ਦਸਦਿਆਂ ਕਿਹਾ ਸੀ ਕਿ ਉਹ ਪਨਾਹ ਲੈ ਕੇ ਅਮਰੀਕਾ ’ਤੇ ‘ਹਮਲਾ’ ਕਰਨਗੇ। ਐਤਵਾਰ ਨੂੰ ਟਰੰਪ ਨੇ ਇਕ ਟਿੱਪਣੀ ’ਚ ਮਹਿਲਾ ਡੈਮੋਕਰੈਟਿਕ ਸੰਸਦ ਮੈਂਬਰਾਂ ਦਾ ਹਵਾਲਾ ਦਿੰਦਿਆਂ ਇਹ ਟਿੱਪਣੀ ਕੀਤੀ ਸੀ। ਉਨ੍ਹਾਂ ਇਹ ਟਿੱਪਣੀ ਸਿਆਹਫਾਮ ਮਹਿਲਾ ਸੰਸਦ ਮੈਂਬਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕੀਤੀ ਸੀ।


