- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੈਮੋਕ੍ਰੇਟਸ ਨੇ ਟਰੰਪ ਦਾ ਸ਼ਟਡਾਊਨ ਖਤਮ ਕਰਨ ਦਾ ਪ੍ਰਸਤਾਵ ਠੁਕਰਾਇਆ
ਵਾਸ਼ਿੰਗਟਨ – ਅਮਰੀਕਾ ਵਿਚ ਡੈਮੋਕ੍ਰੇਟ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੀਮਾ ਸੁਰੱਖਿਆ ਲਈ 5.7 ਅਰਬ ਡਾਲਰ ਦੀ ਵੰਡ ਸਮੇਤ ਬਜਟ ਸੰਕਟ ਅਤੇ ਸ਼ਟਡਾਊਨ ਖਤਮ ਕਰਨ ਦੇ ਪ੍ਰਸਤਾਵ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਟਰੰਪ ਨੇ ਅਮਰੀਕਾ ਵਿਚ ਰਹਿ ਰਹੇ ਪ੍ਰਵਾਸੀਆਂ ਦੇ ਕੁਝ ਸ਼੍ਰੇਣੀਆਂ ਦੇ ਦਰਜੇ ਵਿਚ ਵਾਧਾ ਕਰਨ ਦੇ ਬਦਲੇ ਵਿਚ ਇਹ ਪ੍ਰਸਤਾਵ ਦਿੱਤਾ ਸੀ ਜਿਸ ਨੂੰ ਡੈਮੋਕ੍ਰੇਟ ਨੇ ਇਹ ਕਹਿ ਕੇ ਠੁਕਰਾ ਦਿੱਤਾ ਕਿ ਇਸ ਦੇ ਜ਼ਿਆਦਾਤਰ ਡਰਾਫਟ ਵਿਸਥਾਰ ਤੋਂ ਪਹਿਲਾਂ ਹੀ ਮੀਡੀਆ ਵਿਚ ਲੀਕ ਹੋ ਚੁਕੇ ਹਨ। ਟਰੰਪ ਨੇ ਵ੍ਹਾਈਟ ਹਾਊਸ ਵਿਚ ਕਿਹਾ,”ਸਾਡੀ ਸਰਹੱਦ ਨੂੰ ਭੌਤਿਕ ਰੂਪ ਨਾਲ ਸੁਰੱਖਿਅਤ ਕਰਨ ਲਈ ਸ਼ਾਮਲ ਯੋਜਨਾ ਵਿਚ 5.7 ਅਰਬ ਡਾਲਰ ਦੀ ਲਾਗਤ ਨਾਲ ਭੌਤਿਕ ਰੁਕਾਵਟਾਂ ਜਾਂ ਕੰਧ ਦੇ ਰਣਨੀਤਕ ਨਿਰਮਾਣ ਦੀ ਲੋੜ ਹੈ।” ਟਰੰਪ ਨੇ ਕਿਹਾ ਕਿ ਸੈਨੇਟ ਵਿਚ ਰੀਪਬਲਿਕਨ ਅਗਲੇ ਹਫਤੇ ਦੀ ਸ਼ੁਰੂਆਤ ਵਿਚ ਬਜਟ ਸੰਕਟ ਨੂੰ ਦੂਰ ਕਰਨ ਲਈ ਠੋਸ ਉਪਾਆਂ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਬਜਟ ਵਿਵਾਦਾਂ ਕਾਰਨ ਲੱਗਭਗ ਇਕ ਮਹੀਨੇ ਤੋਂ ਅਮਰੀਕੀ ਵਿਭਾਗਾਂ ਅਤੇ ਫੈਡਰਲ ਏਜੰਸੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ।


