- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੈਲੀਗੇਟਾਂ ਵਲੋਂ ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਵਕਾਲਤ
ਐਸ.ਏ.ਐਸ. ਨਗਰ – ਡੈਲੀਗੇਟਾਂ ਵਲੋਂ ਆਈ.ਐਸ.ਬੀ. ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ -2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।ਪੰਜਾਬ ਨੂੰ ਹੱਬ ਵਜੋਂ ਵਿਕਸਿਤ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਮੈਡੀਕਲ ਖੇਤਰ ਦੇ ਪ੍ਰਸਿੱਧ ਪ੍ਰਤੀਨਿਧਾਂ ਨੇ ਇਸ ਗੱਲ ਦੀ ਗਵਾਹੀ ਭਰੀ ਕਿ ਪੰਜਾਬ ਵਿਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਹੁਨਰਮੰਦ ਤੇ ਸਿੱਖਿਅਤ ਮਨੁੱਖੀ ਸ਼ਕਤੀ ਅਤੇ ਸੂਬੇ ਵਿਚ ਨਵੇਂ ਉੱਦਮ ਸਥਾਪਿਤ ਕਰਨ ਲਈ ਸਰਕਾਰ ਦੀ ਇੱਛਾ ਸ਼ਕਤੀ, ਸਹਿਯੋਗ ਦੇ ਨਾਲ-ਨਾਲ ਹੋਟਲ ਸਨਅਤ ਸਿਖਰਾਂ ‘ਤੇ ਹੈ।ਉਨਾਂ ਕਿਹਾ ਕਿ ਇਸ ਅਨੁਕੂਲ ਮਾਹੌਲ ਵਿਚ ਪੰਜਾਬ ਨੂੰ ਕੌਮਾਂਤਰੀ ਪੱਧਰ ‘ਤੇ ਮੈਡੀਕਲ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰਨ ਦੀਆਂ ਪੂਰੀਆਂ ਸੰਭਾਵਾਨਾਵਾਂ ਹਨ। ਇਸ ਕਾਰਜ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ‘ਤੇ ਦਬਾਅ ਪਾ ਕੇ ਪੰਜਾਬ ਲਈ ਸੀ.ਆਈ.ਐਸ ਦੇਸ਼ਾਂ ਜਿਵੇਂ ਉਜ਼ਬੇਕਿਸਤਾਨ, ਕਜ਼ਾਕਿਸਤਾਨ ਅਤੇ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਇੰਗਲੈਂਡ, ਅਸਟਰੇਲੀਆ ਦੇ ਐਨ.ਆਰ.ਆਈਜ਼ ਲਈ ਵਧੇਰੇ ਸਿੱਧੀਆਂ ਅੰਤਰ-ਰਾਸ਼ਟਰੀ ਹਵਾਈ ਉਡਾਨਾਂ ਦੀ ਮੰਗ ਕਰਨੀ ਚਾਹੀਦੀ ਹੈ।ਸੈਸ਼ਨ ਦੀ ਸ਼ੁਰੂਆਤ ਵਿਚ ਸ੍ਰੀ ਅਨੁਰਾਗ ਅਗਰਵਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਪੰਜਾਬ ਵਿਚ ਸਿਹਤ ਅਧਾਰਿਤ ਮੌਜੂਦਾ ਬੁਨਿਆਦੀ ਢਾਂਚੇ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਸਮੇਂ ਪੰਜਾਬ ਵਿਚ 6 ਮੈਡੀਕਲ ਕਾਲਜ, 13 ਡੈਂਟਲ ਕਾਲਜ ਤੇ ਚੰਗੀ ਗਿਣਤੀ ਵਿਚ ਨਰਸਿੰਗ ਕਾਲਜ ਮੌਜੂਦ ਹਨ। ਇਸ ਤੋਂ ਇਲਾਵਾ ਦੇਸ਼ ਦੇ ਮੈਡੀਕਲ ਖੇਤਰ ਦੀਆਂ ਪ੍ਰਸਿੱਧ ਸਿਹਤ ਸੰਸਥਾਵਾਂ ਜਿਵੇਂ ਫੋਰਟਿਸ, ਮੈਕਸ, ਆਈਵੀ, ਅਪੋਲੋ, ਮੈੱਡਕਾਰਡ, ਸਵਿਫਟ, ਗਰੇਸ਼ੀਅਨ, ਗਲੋਬਲ, ਕੈਪੀਟੋਲ, ਸੀ.ਐਮ.ਸੀ., ਡੀ.ਐਮ.ਸੀ. ਵਲੋਂ ਹਸਪਤਾਲ ਸਥਾਪਿਤ ਕੀਤੇ ਗਏ ਹਨ।ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਮੁੰਬਈ ਦੇ ਟਾਟਾ ਮੈਮੋਰੀਅਲ ਕੇਂਦਰ ਦੇ ਸਹਿਯੋਗ ਨਾਲ ਸੰਗਰੂਰ ਵਿਖੇ 100 ਬਿਸਤਰਿਆਂ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਥਾਪਨਾ ਕੀਤੀ ਗਈ ਹੈ ਇਸ ਹਸਪਤਾਲ ਨੇ ਮਹਿਜ਼ 2 ਸਾਲਾਂ ਵਿਚ 7000 ਮਰੀਜ਼ਾਂ ਦਾ ਇਲਾਜ ਕੀਤਾ ਹੈ ਜਦਕਿ 5 ਸਾਲਾਂ ਵਿਚ ਕੁੱਲ 12000 ਮਰੀਜ਼ਾਂ ਨੂੰ ਰਜਿਸਟਰ ਕੀਤਾ ਹੈ। ਉਨਾਂ ਕਿਹਾ ਹੈ ਕਿ ਹੋਟਲ ਸਨਅਤ ਪੰਜਾਬ ਵਿਚ ਇਸ ਸਮੇਂ ਬੁਲੰਦੀਆਂ ‘ਤੇ ਹੈ ਜੋ ਕਿ ਸੂਬੇ ਨੂੰ ਅੰਤਰ-ਰਾਸ਼ਟਰੀ ਮੈਡੀਕਲ ਟੂਰਿਜ਼ਮ ਹੱਬ ਵਜੋਂ ਸਥਾਪਿਤ ਕਰਨ ਲਈ ਬਹੁਤ ਸਹਾਈ ਹੋਵੇਗੀ। ਉਨਾਂ ਦੱਸਿਆ ਕਿ ਚੰਡੀਗੜ ਦੇ ਗੁਆਂਢ ਵਿਚ 350 ਏਕੜ ਦੇ ਰਕਬੇ ਵਿਚ ਅਤਿ-ਆਧੁਨਿਕ ਮੈਡੀਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਵਿਚ ਦੇਸ਼ ਦੇ ਸਿਹਤ ਖੇਤਰ ਦੇ ਮੋਹਰੀ ਗਰੁੱਪਾਂ ਵਲੋਂ ਆਪਣੇ ਹਸਪਤਾਲ ਤੇ ਖੋਜ ਕੇਂਦਰ ਖੋਲੇ ਜਾ ਰਹੇ ਹਨ। ਪਦਮ ਭੂਸ਼ਣ ਐਵਾਰਡੀ ਡਾ ਕੇ.ਕੇ ਤਲਵਾਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕੇਂਦਰੀ ਏਸ਼ੀਆਈ ਦੇਸ਼ਾਂ, ਅਮਰੀਕਾ, ਬ੍ਰਿਟੇਨ ਵਿੱਚ ਵਸਦੇ ਪਰਵਾਸੀ ਭਾਰਤੀਆਂ ਅਤੇ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਰਗੇ ਲਾਗਲੇ ਰਾਜਾਂ ਤੋਂ ਮੈਡੀਕਲ ਟੂਰਿਜ਼ਮ ਦੀਆਂ ਭਰਪੂਰ ਸੰਭਾਵਨਾਵਾਂ ਮੌਜੂਦ ਹਨ। ਉਨਾਂ ਕਿਹਾ, ਇਹ ਹੈਲਥਕੇਅਰ ਡਿਲੀਵਰੀ ਈਕੋਸਿਸਟਮ ਅੱਖਾਂ ਦੀ ਸਰਜਰੀ, ਕਾਰਡੀਓਲੌਜੀ, ਆਈਵੀਐਫ, ਕਮਰ ਅਤੇ ਗੋਡੇ ਬਦਲਣ, ਦੰਦਾਂ ਦੀ ਸਰਜਰੀ, ਲਈ ਉੱਚ ਤਕਨੀਕੀ ਸਹੂਲਤਾਂ ਨਾਲ ਲੈਸ 2173 ਤੋਂ ਵੱਧਮਲਟੀ- ਸਪੈਸ਼ਲਿਟੀ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲ, ਦੀ ਮੌਜੂਦਗੀ ਸਦਕਾ ਸੰਭਵ ਹੋਇਆ ਹੈ। ਉਨਾਂ ਅੱਗੇ ਕਿਹਾ ਕਿ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ, ਫਾਰਮੇਸੀ ਕਾਲਜਾਂ ਅਤੇ ਖੋਜ ਸੰਸਥਾਵਾਂ ਦੇ ਬੁੱਧੀਜੀਵੀਆਂ ਦੀ ਮੌਜੂਦਗੀ ਇਸ ਵਾਤਾਵਰਣ ਵਿੱਚ ਹੋਰ ਵਾਧਾ ਕਰਦੀ ਹੈ।ਇਸ ਦੌਰਾਨ ਡਾ. ਕੇ.ਕੇ ਤਲਵਾੜ ਤੋਂ ਇਲਾਵਾ ਇਸ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਣ ਵਾਲੇ ਹੋਰ ਪੈਨਲਿਸਟਾਂ ‘ਚ ਡਾ: ਆਸ਼ੂਤੋਸ਼ ਰਘੂਵੰਸ਼ੀ (ਐਮਡੀ ਅਤੇ ਸੀਈਓ ਫੋਰਟਿਸ ਹੈਲਥਕੇਅਰ), ਡਾ: ਅਨੁਪਮ ਸਿੱਬਲ(ਜੁਆਇੰਟ ਮੈਡੀਕਲ ਡਾਇਰੈਕਟਰ ਅਪੋਲੋ ਹਸਪਤਾਲ), ਸੀ.ਡੀ.ਆਰ ਜੇਲਸਨ ਕਵਾਲਕਟ(ਸੀਈਓ ਐਸਟਰ ਮੇਡਸਿਟੀ ਕੋਚੀ), ਡਾ. ਕੰਵਲਦੀਪ ਕੌਰ (ਮੈਡੀਕਲ ਡਾਇਰੈਕਟਰ ਆਈ.ਵੀ ਹਸਪਤਾਲ), ਅਤੇ ਸਰਵਿਸ ਐਕਸਪੋਰਟ ਪ੍ਰੋਮੋਸ਼ਨ ਕੌਂਸਲ ਦੇ ਡਾਇਰੈਕਟਰ ਸ੍ਰੀਮਤੀ ਸੰਗੀਤਾ ਗੋਡਬੋਲੇ ,ਆਈਆਰਐਸ.ਸ਼ਾਮਲ ਸਨ।


