- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੋਡਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ 16 ਮੌਤਾਂ
ਜੰਮੂ – ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਇਕ ਐੱਸਯੂਵੀ 700 ਮੀਟਰ ਡੂੰਘੀ ਖੱਡ ਵਿਚ ਡਿੱਗਣ ਕਾਰਨ 16 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪੰਜ ਔਰਤਾਂ ਤੇ ਤਿੰਨ ਬੱਚੇ ਹਨ। ਡੋਡਾ ਦੀ ਐੱਸਐੱਸਪੀ ਮੁਮਤਾਜ਼ ਅਹਿਮਦ ਨੇ ਦੱਸਿਆ ਕਿ ਹਾਦਸਾ ਪਹਾੜੀ ਜ਼ਿਲ੍ਹੇ ਦੇ ਮਰਮਟ ਇਲਾਕੇ ਵਿਚ ਵਾਪਰਿਆ। ਹਾਦਸੇ ’ਚੋਂ ਬਚੇ ਇਕੋ-ਇਕ ਵਿਅਕਤੀ ਦੀ ਹਾਲਤ ਗੰਭੀਰ ਹੈ ਤੇ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਜੰਮੂ ਲਿਜਾਇਆ ਗਿਆ ਹੈ। 12 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਚਾਰ ਹੋਰ ਇਲਾਜ ਦੌਰਾਨ ਦਮ ਤੋੜ ਗਏ। ਅਧਿਕਾਰੀਆਂ ਮੁਤਾਬਕ ਵਾਹਨ ਕਲੀਨੀ ਤੋਂ ਗੋਵਾ ਪਿੰਡ ਵੱਲ ਜਾ ਰਿਹਾ ਸੀ ਤੇ ਇਕ ਤਿੱਖੇ ਮੋੜ ’ਤੇ ਡਰਾਈਵਰ ਵਾਹਨ ਤੋਂ ਕਾਬੂ ਗੁਆ ਬੈਠਾ। ਘਟਨਾ ਦੁਪਹਿਰ ਬਾਅਦ ਕਰੀਬ 3.25 ’ਤੇ ਵਾਪਰੀ। ਇਸੇ ਦੌਰਾਨ ਜੰਮੂ ਸ਼ਹਿਰ ਦੇ ਬਾਹਰ ਮੀਰਾਂ ਸਾਹਿਬ ਕੋਲ ਇਕ ਨਾਬਾਲਗ ਲੜਕੇ ਨੂੰ ਟਰੱਕ ਨੇ ਦਰੜ ਦਿੱਤਾ ਤੇ ਉਸ ਦੀ ਮੌਤ ਹੋ ਗਈ।


