- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਢਾਈ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਸ਼ੇਰਪੁਰ ਕਲਾ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਤਸਕਰ ਕੋਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਸ਼ੇਰਪੁਰ ਇਲਾਕੇ ਵੱਲ ਨੂੰ ਆ ਰਿਹਾ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸ਼ੇਰਪੁਰ ਕਲਾ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਤਸਕਰ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਫੜੇ ਗਏ ਤਸਕਰ ਦੀ ਪਹਿਚਾਣ ਬਿਹਾਰ ਦੇ ਜ਼ਿਲਾ ਸੀਵਾਨ ਭਾਵਨਾਗੰਜ ਜਲਾਲਪੁਰ ਨਿਵਾਸੀ ਅਰਵਿੰਦਰ ਸਿੰਘ ਉਰਫ ਸੋਭਾ ਵਜੋਂ ਹੋਈ ਦੋਸ਼ੀ ਨੇ ਦੱਸਿਆ ਕਿ ਪਿਛਲੇ 9, 10 , ਸਾਲਾਂ ਤੋਂ ਹੈਰੋਇਨ ਵੇਚਣ ਦਾ ਨਜਾਇਜ ਧੰਦਾ ਕਰਦਾ ਆ ਰਿਹਾ ਹੈ ਪੁਲਸ ਅਨੁਸਾਰ ਜਾਂਚ ਦੌਰਾਨ ਪਤਾ ਚੱਲਿਆ ਕਿ ਦੋਸ਼ੀ ਤੇ ਹਿਮਾਚਲ ਦੇ ਜਿਲਾ ਚੰਬਾ ‘ਚ 5 ਕਿੱਲੋ ਚਰਸ ਬਰਾਮਦ ਹੋਣ ਦਾ ਕੇਸ ਪਿਆ ਸੀ ਜਿਦੇ ਚਲਦੇ ਦੋਸ਼ੀ ਜੇਲ ਚ 10 ਸਾਲ ਦੀ ਸਜਾ ਕੱਟ ਕੇ ਆਇਆ ਸੀ ਪੁਲਸ ਅਨੁਸਾਰ ਦੋਸ਼ੀ ਬਰਾਮਦ ਹੈਰੋਇਨ ਦਿੱਲੀ ਤੋਂ ਨਾਇਜੀਰੀਅਨ ਵਿਅਕਤੀ ਕੋਲੋ ਸਸਤੇ ਭਾਅ ਚ ਲੈ ਕੇ ਆਉਂਦਾ ਸੀ ਅਤੇ ਅਗੇ ਮਹਿੰਗੇ ਭਾਅ ਚ ਵੇਚਦਾ ਸੀ ਪੁਲਸ ਨੇ ਦੋਸ਼ੀ ਨੂੰ ਕੋਰਟ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


