- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਢੀਂਡਸਾ ਪਰਿਵਾਰ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਹੀ ਰਹੇਗਾ : ਗਗਨਦੀਪ ਕੌਰ ਢੀਂਡਸਾ
ਢੀਂਡਸਾ ਪਰਿਵਾਰ ਜਨਮ ਤੋਂ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਹੀ ਰਹੇਗਾ ਪਰ ਢੀਂਡਸਾ ਪਰਿਵਾਰ ਤੇ ਉਂਗਲ ਉਠਾਉਣ ਵਾਲੇ ਕਦੇ ਵੀ ਸੱਚੇ ਅਕਾਲੀ ਜਾਂ ਟਕਸਾਲੀ ਨਹੀਂ ਹੋ ਸਕਦੇ । ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਸ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਸ੍ਰੀਮਤੀ ਗਗਨਦੀਪ ਕੌਰ ਢੀਂਡਸਾ ਕੋਰ ਕਮੇਟੀ ਮੈਂਬਰ ਇਸਤਰੀ ਅਕਾਲੀ ਦਲ ਨੇ ਹਲਕੇ ਦੇ ਸੀਨੀਅਰ ਰਿਪੋਰਟਰ ਗੁਰਜੰਟ ਸਿੰਘ ਢੀਂਡਸਾ ਦੇ ਬੱਚਿਆਂ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਜੋ ਕਥਿਤ ਅਕਾਲੀ ਢੀਂਡਸਾ ਪਰਿਵਾਰ ਦੀ ਅਕਾਲੀ ਦਲ ਪ੍ਰਤੀ ਵਫ਼ਾਦਾਰੀ ਤੇ ਕਿੰਤੂ ਪ੍ਰੰਤੂ ਕਰ ਰਹੇ ਹਨ ਉਹ ਆਪਣੇ ਪਿਛੋਕੜ ਵੱਲ ਝਾਤੀ ਮਾਰਨ ਇਸ ਮੌਕੇ ਉਨ੍ਹਾਂ ਨਾਲ ਇਸਤਰੀ ਅਕਾਲੀ ਦਲ ਦੀ ਸਾਬਕਾ ਜਿਲਾ ਪ੍ਰਧਾਨ ਸ੍ਰੀਮਤੀ ਗੀਤਾ ਸ਼ਰਮਾ, ਸਾਬਕਾ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਬਿੱਲੂ ਖੰਡੇਵਾਦ, ਗੁਰਜੰਟ ਸਿੰਘ ਢੀਂਡਸਾ ,ਚਮਕੌਰ ਸਿੰਘ ਬਾਦਲਗੜ ,ਯੂਥ ਆਗੂ ਆਸ਼ੂ ਜਿੰਦਲ,ਗੁਰਮੀਤ ਸਿੰਘ ਖਾਈ ਤੋਂ ਇਲਾਵਾ ਆਗੂ ਤੇ ਵਰਕਰ ਹਾਜ਼ਰ ਸਨ।


