- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਸ-ਪਾਸ ਸਾਫ-ਸਫਾਈ ਤੇ ਚੰਗੇ ਵਾਤਾਵਰਨ ਦੀ ਸਿਰਜਣਾ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਸ਼੍ਰੋਮਣੀ ਕਮੇਟੀ ਵਿਚ ਪੇਸ਼ੇਵਰ ਪ੍ਰਬੰਧਕੀ ਲਿਆਕਤ ਤੇ ਆਪਣੀ ਇਮਾਨਦਾਰੀ ਕਰਕੇ ਜਾਣੇ ਜਾਂਦੇ ਹਨ ਮੈਨੇਜਰ ਰੋਡੇ
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ)
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਸੇਵਾ-ਸੰਭਾਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤਹਿਤ ਇੱਥੋਂ ਦੇ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਗੁਰਦੁਆਰਾ ਸਟਾਫ ਨੂੰ ਗੁਰਦੁਆਰਾ ਸਾਹਿਬਾਨ ਦੇ ਆਸ-ਪਾਸ ਸਾਫ-ਸਫਾਈ ਅਤੇ ਚੰਗੇ ਵਾਤਾਵਰਨ ਦੀ ਸਿਰਜਣਾ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਖਾਲਸਾ ਪੰਥ ਦਾ ਜਨਮ ਅਸਥਾਨ ਹੋਣ ਦੇ ਕਾਰਨ ਵਿਸ਼ਵ ਭਰ ਦੇ ਸਿੱਖਾਂ ਦੀ ਸ਼ਰਧਾ ਦਾ ਕੇਂਦਰ ਹੈ, ਜਿਸ ਕਾਰਨ ਸੰਗਤ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਦੇਸ਼-ਵਿਦੇਸ਼ ਤੋਂ ਇੱਥੇ ਯਾਤਰਾ ਕਰਨ ਲਈ ਆਉਂਦੇ ਸ਼ਰਧਾਲੂਆਂ ਦੀ ਆਸਥਾ ਅਤੇ ਗੁਰੂ-ਘਰ ਦੀ ਮਾਣ-ਮਰਿਆਦਾ ਨੂੰ ਧਿਆਨ ਵਿਚ ਰੱਖ ਕੇ ਆਉਂਦੇ ਦਿਨੀਂ ਵੱਡੇ ਸੁਧਾਰ ਕੀਤੇ ਜਾਣਗੇ।
ਮੈਨੇਜਰ ਰੋਡੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਕ ਗੁਰਧਾਮਾਂ ਅੰਦਰ ਗੁਰਮਤਿ ਅਨੁਸਾਰੀ ਰਹਿਤ-ਮਰਿਆਦਾ ਨੂੰ ਬਿਹਤਰੀਨ ਤਰੀਕੇ ਨਾਲ ਲਾਗੂ ਕਰਨ ਦੇ ਨਾਲ-ਨਾਲ ਸੰਗਤ ਲਈ ਲੰਗਰ, ਰਿਹਾਇਸ਼ ਅਤੇ ਹੋਰ ਸੇਵਾਵਾਂ ਦੇ ਸੁਚਾਰੂ ਪ੍ਰਬੰਧ ਚਲਾਉਣ ਲਈ ਵੀ ਵਚਨਬੱਧ ਹੈ, ਜਿਸ ਦੇ ਤਹਿਤ ਤਖ਼ਤ ਸਾਹਿਬ ਵਿਖੇ ਲੰਗਰ ਅਤੇ ਰਿਹਾਇਸ਼ ਦੇ ਪ੍ਰਬੰਧਾਂ ਨੂੰ ਪਹਿਲਾਂ ਨਾਲੋਂ ਵਧੇਰੇ ਸੁਧਾਰਮਈ ਬਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਇੱਥੋਂ ਅਧਿਆਤਮਕ ਤੇ ਅਨੰਦਮਈ ਅਨੁਭਵ ਹਾਸਲ ਕਰਕੇ ਜਾਣ। ਮੈਨੇਜਰ ਰੋਡੇ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਸ ਭਰੋਸੇ ਦੇ ਨਾਲ ਉਨ੍ਹਾਂ ਨੂੰ ਏਨੇ ਵੱਡੇ ਅਸਥਾਨ ਦੀ ਸੇਵਾ ਸੌਂਪੀ ਹੈ, ਉਸ ਨੂੰ ਕਾਇਮ ਰੱਖਣ ਲਈ ਉਹ ਪ੍ਰਬੰਧਕੀ ਕਾਰਜ-ਪ੍ਰਣਾਲੀ ਵਿਚ ਵਧੇਰੇ ਪਾਰਦਰਸ਼ਤਾ ਤੇ ਮਿਲਵਰਤਨ ਵਧਾਉਣ ਵੱਲ ਵਿਸ਼ੇਸ਼ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਸੰਗਤੀ ਸੰਸਥਾ ਹੈ, ਜਿਸ ਕਾਰਨ ਗੁਰੂ-ਘਰਾਂ ਦੇ ਪ੍ਰਬੰਧ ਸੰਗਤ ਦੇ ਸਹਿਯੋਗ ਤੋਂ ਬਗੈਰ ਨਹੀਂ ਚੱਲ ਸਕਦੇ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਅਤੇ ਇੱਥੇ ਦਰਸ਼ਨ ਕਰਨ ਲਈ ਆਉਂਦੀਆਂ ਸੰਗਤਾਂ ਨੂੰ ਵੀ ਤਖ਼ਤ ਸਾਹਿਬ ਦੇ ਪ੍ਰਬੰਧਾਂ ਵਿਚ ਸਹਿਯੋਗ ਕਰਨਾ ਅਤੇ ਸੁਚਾਰੂ ਸੁਝਾਅ ਦੇਣੇ ਚਾਹੀਦੇ ਹਨ ਤਾਂ ਜੋ ਪ੍ਰਬੰਧਾਂ ਵਿਚ ਸੰਗਤੀ ਸ਼ਮੂਲੀਅਤ ਨੂੰ ਵਧਾਇਆ ਜਾਵੇ।
ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਰੋਡੇ ਸ਼੍ਰੋਮਣੀ ਕਮੇਟੀ ਦੇ ਮੈਨੇਜਰਾਂ ਵਿਚੋਂ ਪੇਸ਼ੇਵਰ ਪ੍ਰਬੰਧਕੀ ਲਿਆਕਤ, ਇਮਾਨਦਾਰੀ ਅਤੇ ਸਖਤ ਸੁਭਾਅ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਦੇ ਖਰੀਦ ਵਿਭਾਗ ਵਿਚ ਬਤੌਰ ਸੁਪਰਵਾਈਜ਼ਰ ਤਾਇਨਾਤ ਸਨ, ਜਦੋਂਕਿ ਉਹ ਗੁਰਦੁਆਰਾ ਇੰਸਪੈਕਟਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਜੀਂਦ ਵਿਖੇ ਵੀ ਬਤੌਰ ਮੈਨੇਜਰ ਰਹਿ ਚੁੱਕੇ ਹਨ।


