- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਰਨ ਤਾਰਨ ’ਚ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜ਼ਖਮੀਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਤਰਨ ਤਾਰਨ ਜ਼ਿਲ੍ਹੇ ਵਿਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖਮੀਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਿਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਖਮੀਆਂ ਦਾ ਬਿਲਕੁਲ ਮੁਫਤ ਇਲਾਜ ਕਰੇਗੀ। ਇਸ ਸਬੰਧੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕਾਂ ਤੇ ਜ਼ਖ਼ਮੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।


