- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਿਵਾੜੀ ਹੱਤਿਆ ਕਾਂਡ: ਯੂਪੀ ਸਰਕਾਰ ਫਾਸਟ ਟਰੈਕ ਸੁਣਵਾਈ ਦੇ ਹੱਕ ’ਚ
ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਹਿੰਦੂ ਆਗੂ ਕਮਲੇਸ਼ ਤਿਵਾੜੀ ਹੱਤਿਆ ਕਾਂਡ ’ਚ ਫਾਸਟ-ਟਰੈਕ ਅਦਾਲਤੀ ਸੁਣਵਾਈ ਦੀ ਮੰਗ ਕਰਨ। ਗੁਜਰਾਤ ਦੀ ਏਟੀਐੱਸ ਟੀਮ ਨੇ ਮੰਗਲਵਾਰ ਸ਼ਾਮ ਅਸ਼ਫਾਕ ਸ਼ੇਖ਼ (34) ਤੇ ਮੋਇਨੁਦੀਨ ਪਠਾਣ (27) ਨੂੰ ਤਿਵਾੜੀ ਦੇ ਹੱਤਿਆ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਲੰਘੇ ਹਫ਼ਤੇ ਮਾਰੇ ਗਏ ਹਿੰਦੂ ਸੰਗਠਨ ਦੇ ਆਗੂ ਕਮਲੇਸ਼ ਤਿਵਾੜੀ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਕਮਲੇਸ਼ ਦੇ ਸਰੀਰ ’ਤੇ ਗੋਲੀ ਲੱਗਣ ਸਣੇ ਸੱਟਾਂ ਦੇ 15 ਨਿਸ਼ਾਨ ਸਨ। ਪੋਸਟਮਾਰਟਮ ਰਿਪੋਰਟ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਕਮਲੇਸ਼ ਤਿਵਾੜੀ (45) ਦੇ ਗੋਲੀ ਮਾਰੀ ਪਰ ਦੂਜੀ ਗੋਲੀ ਚਲਾਉਣ ਲੱਗਿਆਂ ਇਹ ਬੰਦੂਕ ਵਿਚ ਹੀ ਫਸ ਗਈ। ਫੇਰ ਹਮਲਾਵਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ। ਪੁਲੀਸ ਨੇ ਹਥਿਆਰ ਬਰਾਮਦ ਕਰ ਲਏ ਹਨ।


