- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਤਿੰਨ ਤਲਾਕ’ ਬਿਲ ਲੋਕ ਸਭਾ ’ਚ ਪਾਸ
ਕਾਂਗਰਸ ਵੱਲੋਂ ਸਦਨ ਤੋਂ ਵਾਕਆਊਟ
ਨਵੀਂ ਦਿਲੀ – ‘ਤਿੰਨ ਤਲਾਕ ਬਿਲ’ ਅਜ ਲੋਕ ਸਭਾ ’ਚ ਪਾਸ ਹੋ ਗਿਆ। ਵੋਟਿੰਗ ਦੌਰਾਨ ਇਸ ਦੇ ਹਕ ’ਚ 245 ਅਤੇ ਵਿਰੋਧ ’ਚ ਸਿਰਫ਼ 11 ਵੋਟਾਂ ਪਈਆਂ। ਏ. ਆਈ. ਐਮ. ਆਈ. ਐਮ. ਦੇ ਮੁਖੀ ਅਸਦ-ਉਦ-ਦੀਨ ਓਵੈਸੀ ਵਲੋਂ ਪੇਸ਼ ਕੀਤੇ ਗਏ ਸਾਰੇ ਸੋਧ ਪ੍ਰਸਤਾਵ ਰਦ ਹੋ ਗਏ। ਵੋਟਿੰਗ ਦੌਰਾਨ ਕਾਂਗਰਸ ਤੇ ਏ.ਆਈ.ਏ.ਡੀ.ਐਮ. ਨੇ ਲੋਕ ਸਭਾ ’ਚੋਂ ਵਾਕਆਊਟ ਕਰ ਦਿਤਾ। ਬਹਿਸ ਦੌਰਾਨ ਕਾਂਗਰਸ, ਟੀ.ਐਮ.ਸੀ. ਸਮੇਤ ਕਈ ਵਿਰੋਧੀ ਪਾਰਟੀਆਂ ਇਸ ਬਿਲ ਨੂੰ ਸਾਂਝੀ ਚੋਣ ਕਮੇਟੀ ਕੋਲ ਭੇਜਣ ਦੀ ਮੰਗ ’ਤੇ ਅੜੇ ਰਹੇ। ਲੋਕ ਸਭਾ ’ਚ ਤਿੰਨ ਤਲਾਕ ਬਿਲ ਨੂੰ ਪਾਸ ਕਰਵਾਉਣ ਲਈ ਭਾਜਪਾ ਨੇ ਪਹਿਲਾਂ ਹੀ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ ਸਦਨ ’ਚ ਮੌਜੂਦ ਰਹਿਣ ਲਈ ਆਖਿਆ ਸੀ। ਬਹਿਸ ਦੌਰਾਨ ਲੋਕ ਸਭਾ ’ਚ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਔਰਤਾਂ ਦੇ ਨਾਂਅ ’ਤੇ ਲਿਆਂਦਾ ਗਿਆ ਇਹ ਬਿਲ ਸਮਾਜ ਨੂੰ ਜੋੜਨ ਦਾ ਨਹੀਂ, ਸਗੋਂ ਸਮਾਜ ਨੂੰ ਤੋੜਨ ਦਾ ਬਿਲ ਹੈ। ਉਨ੍ਹਾਂ ਕਿਹਾ ਕਿ ਇਹ ਸਮਾਨਤਾ ਦੇ ਅਧਿਕਾਰ ਤੇ ਇਸਲਾਮ ਦੇ ਵਿਰੁਧ ਹੈ।
ਉਨ੍ਹਾਂ ਨੇ ਕਿਹਾ ਕਿ ਧਰਮ ਦੇ ਨਾਂਅ ’ਤੇ ਇਹ ਬਿਲ ਭੇਦਭਾਵ ਕਰਦਾ ਹੈ ਤੇ ਧਾਰਮਿਕ ਆਜ਼ਾਦੀ ਦੇ ਵਿਰੁਧ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਮੂਲ ਆਧਾਰ ਵਿਰੁਧ ਸਰਕਾਰ ਕੋਈ ਵੀ ਕਾਨੂੰਨ ਨਹੀਂ ਬਣਾ ਸਕਦੀ। ਇਸ ਤੋਂ ਪਹਿਲਾਂ ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ ’ਚ ‘ਤਿੰਨ ਤਲਾਕ’ ਬਿਲ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ 20 ਇਸਲਾਮਿਕ ਦੇਸ਼ਾਂ ਨੇ ਤਿੰਨ ਤਲਾਕ ਨੂੰ ਬੈਨ ਕਰ ਦਿਤਾ ਪਰ ਅਸੀਂ ਭਾਰਤ ’ਚ ਕਿਉਂ ਨਹੀਂ ਕੀਤਾ।


