- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ
ਕੁਰਾਲੀ – ਸਿਟੀ ਪੁਲਿਸ ਨੇ 34 ਕਿੱਲੋ ਗਾਂਜੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪਛਾਣ ਬਿਹਾਰ ਦੇ ਵਾਸੀ ਰਵਿੰਦਰ ਮਹਾਤੋ ਚੌਹਾਨ ਅਤੇ ਰਾਕੇਸ਼ ਕੁਮਾਰ ਯਾਦਵ,ਤੀਸਰੇ ਪ੍ਰਵੇਸ਼ ਕੁਮਾਰ ਦੀ ਹਰਿਆਣਾ ਜਗਾਧਰੀ ਵਾਸੀ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਬਿਹਾਰ ਤੋਂ ਭਾਰੀ ਮਾਤਰਾ ‘ਚ ਗਾਂਜਾ ਲੈਕੇ ਆਏ ਸਨ ਤੇ ਇਲਾਕੇ ‘ਚ ਘੁੰਮ ਫਿਰ ਕੇ ਵੇਚਣ ਦੀ ਫ਼ਿਰਾਕ ਵਿੱਚ ਸਨ। ਥਾਣਾ ਸਿਟੀ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਖਬਰ ਖ਼ਾਸ ਦੀ ਇਤਲਾਹ ਤੇ ਪਪਰਾਲੀ ਰੋਡ ਨੇੜੇ ਨਾਕੇਬੰਦੀ ਕਰ ਕੇ ਸ਼ਮਸ਼ਾਨ ਘਾਟ ਦੇ ਨੇੜਿਓ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 34 ਕਿੱਲੋ ਗਾਂਜਾ ਬਰਾਮਦ ਕੀਤਾ।ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।


