ਤੇਜਸਵੀ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਹੁਕਮ 50 ਹਜ਼ਾਰ ਰੁਪਏ ਜ਼ੁਰਮਾਨਾ ਵੀ ਲਗਾਇਆ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਪਟਨਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਲਈ ਬਣੇ ਘਰ ਵਿੱਚ ਜਾ ਕੇ ਰਹਿਣ ਦਾ ਆਦੇਸ਼ ਦਿੱਤਾ| ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਦੀਪਕ ਗੁਪਤਾ ਸੰਜੀਵ ਖੰਨਾ ਦੀ ਬੈਂਚ ਨੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਰਾਸ਼ਟਰੀ ਜਨਤਾ ਦਲ (ਰਾਜਦ) ਨੇਤਾ ਤੇ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ| ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ ਯਾਦਵ ਨੇ ਪਟਨਾ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਇਹ ਪਟੀਸ਼ਨ ਦਾਇਰ ਕੀਤੀ ਸੀ| ਅਦਾਲਤ ਨੇ ਬਿਹਾਰ ਦੇ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦੇ ਰਹਿਣ ਲਈ ਬਣਿਆ ਸਰਕਾਰੀ ਘਰ ਖਾਲੀ ਕਰਨ ਦੇ ਰਾਜ ਸਰਕਾਰ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ|

VIA PUNJAB