- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੇਜ਼ੀ ਨਾਲ ਵਾਪਰ ਰਹੀਆਂ ਨੇ ਮੌਸਮੀ ਤਬਦੀਲੀਆਂ: ਗੁਟੇਰੇਜ਼
ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਕੇਰਲਾ ’ਚ ਆਏ ਹੜ੍ਹਾਂ ਤੇ ਕੈਲੀਫੋਰਨੀਆ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਦਾ ਹਵਾਲਾ ਦਿੰਦਿਆਂ ਵਾਤਾਵਰਨ ਸੰਕਟ ਨੂੰ ਰੋਕਣ ਲਈ ਮਜ਼ਬੂਤ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨਾਲ ਹੀ ਚਿਤਾਵਨੀ ਦਿੱਤੀ ਕਿ ਮੌਸਮੀ ਤਬਦੀਲੀ ਸਾਡੇ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਵੀ ਤੇਜ਼ੀ ਨਾਲ ਹੋ ਰਹੀ ਹੈ। ਸੰਯੁਕਤ ਰਾਸ਼ਟਰ ਦੇ ਮੁਖੀ ਨੇ ਕਿਹਾ ਕਿ ਪਿਛਲੇ ਸਾਲ ਹਜ਼ਾਰਾਂ ਲੋਕਾਂ ਦੀ ਮੌਤ ਹੋਈ ਅਤੇ 320 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਮੌਸਮੀ ਆਫ਼ਤਾਂ ਇਸ ਲਈ ਜ਼ਿੰਮੇਵਾਰ ਰਹੀਆਂ ਹਨ। ਇੱਥੇ 2018 ਦੀ ਵਾਤਾਵਰਨ ਅਰਥ ਵਿਵਸਥਾ ਰਿਪੋਰਟ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਮੌਸਮੀ ਤਬਦੀਲੀ ਸਾਡੇ ਨਾਲੋਂ ਤੇਜ਼ੀ ਨਾਲ ਵਾਪਰ ਰਹੀ ਹੈ। ਇਨ੍ਹਾਂ ਮੌਸਮੀ ਤਬਦੀਲੀਆਂ ਦੇ ਅਸਰ ਬਹੁਤ ਹੀ ਤਬਾਹਕੁਨ ਰਹੇ ਹਨ ਅਤੇ ਤੂਫ਼ਾਨ, ਹੜ੍ਹ, ਸੋਕੇ, ਜੰਗਲ ਦੀ ਅੱਗ ਤੇ ਸਮੁੰਦਰ ਦੇ ਪੱਧਰ ’ਚ ਵਾਧਾ ਹੋਣ ਦਾ ਸਭ ਤੋਂ ਵੱਧ ਮਾਰੂ ਅਸਰ ਗਰੀਬ ਲੋਕਾਂ ’ਤੇ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਉਨ੍ਹਾਂ ਭਾਰਤ ਦੇ ਕੇਰਲਾ ਵਿੱਚ ਭਿਆਨਕ ਹੜ੍ਹ, ਕੈਨੇਡਾ ਤੇ ਕੈਲੀਫੋਰਨੀਆ ਦੇ ਜੰਗਲਾਂ ’ਚ ਭਿਆਨਕ ਅੱਗ ਅਤੇ ਆਰਕਟਿਕ ’ਚ ਤਾਪਮਾਨ ਦਾ ਵਾਧਾ ਦੇਖਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ’ਤੇ ਹੋ ਰਹੀਆਂ ਮੌਸਮੀ ਤਬਦੀਲੀਆਂ ਨਾਲ ਨਜਿੱਠਣ ਲਈ ਮਜ਼ਬੂਤ ਕਦਮ ਚੁੱਕਣ ਦੀ ਲੋੜ ਹੈ।


