- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ – ਪਨਸਪ ਦੇ ਨਵਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੀ ਵਿਜੇਇੰਦਰ ਸਿੰਗਲਾ, ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਸ. ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਦੀ ਹਾਜਰੀ ਵਿੱਚ ਵਿੱਚ ਸੰਭਾਲ ਲਿਆ।ਇਸ ਮੌਕੇ ਸ਼੍ਰੀ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ। ਬੀਬੀ ਰਜਿੰਦਰ ਕੋਰ ਭੱਠਲ ਵਾਈਸ ਚੈਅਰਪਰਸਨ ਪੰਜਾਬ ਰਾਜ ਪਲਾਨਿੰਗ ਬੋਰਡ,ਲਾਲ ਸਿੰਘ ਚੈਅਰਮੈਨ ਪੰਜਾਬ ਰਾਜ ਮੰਡੀ ਬੋਰਡ, ਅਮਰਜੀਤ ਸਿੰਘ ਸਮਰਾ ਚੈਅਰਮੈਨ ਮਾਰਕਫੈਡ, ਐਚ.ਐਸ. ਹੰਸਪਾਲ ਚੈਅਰਮੈਨ ਪੇਡਾ ਅਤੇ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਵੀ ਵਿਸ਼ੇਸ਼ ਤੋਰ ਤੇ ਪਹੰਚੇ ਸਨ। ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ,ਪਰਮਿੰਦਰ ਸਿੰਘ ਪਿੰਕੀ, ਸ਼ੁਸ਼ੀਲ ਰਿਕੂ, ਹਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ,ਬਰਿੰਦਰਮੀਤ ਸਿੰਘ ਪਾਹੜਾ,ਕੁਲਬੀਰ ਸਿੰਘ ਜ਼ੀਰਾ,ਪਰਗਟ ਸਿੰਘ, ਸੁਖਪਾਲ ਸਿੰਘ ਭੁੱਲਰ, ਸ. ਹਰਦੇਵ ਸਿੰਘ ਲਾਡੀ,ਕੁਲਦੀਪ ਸਿੰਘ ਵੈਦ, ਲਖਬੀਰ ਲੱਖਾ,ਸੁਨੀਲ ਦੱਤੀ, ਰਜਿੰਦਰ ਬੇਰੀ, ਕੈਪਟਨ ਸੰਦੀਪ ਸੰਧੂ, ਜਗਦੀਪ ਸਿੰਘ ਸਿੱਧੂ, ਕੇ.ਏ.ਪੀ. ਸਿਨ੍ਹਾਂ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਡਾ. ਅਮਰਪਾਲ ਸਿੰਘ ਐਮ.ਡੀ. ਪਨਸਪ, ਜੈਵੀਰ ਸ਼ੈਰਗਿੱਲ,ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਜਗਮੋਹਨ ਸਿੰਘ ਕੰਗ, ਜਗਦੀਸ਼ ਰਾਜ ਰਾਜਾ ਮੇਅਰ ਜਲ਼ੰਧਰ, ਸਿਮਰਨਜੀਤ ਸਿੰਘ ਡਿਪਟੀ ਮੇਅਰ ਜਲੰਧਰ, ਦਵਿੰਦਰਜੀਤ ਸਿੰਘ ਦਰਸ਼ੀ, ਅਜੀਤ ਸਿੰਘ ਸੇਠੀ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ ਜਲੰਧਰ, ਸਮੇਤ ਪਰਿਵਾਰਕ ਮੈਂਬਰ ਦੋਸਤ ਮਿੱਤਰ ਅਤੇ ਜਲੰਧਰ ਸ਼ਹਿਰ ਦੀਆ ਕਈ ਸੰਸਥਾਵਾਂ ਦੇ ਅਹੁਦੇਦਾਰ ਅਤੇ ਕਈ ਹੋਰ ਨਾਮੀ ਵਿਅਕਤੀਆਂ ਹਾਜ਼ਰ ਸਨ।


