- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤ੍ਰਿਪਤ ਬਾਜਵਾ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਲਈ ਕੇਂਦਰ ਸਰਕਾਰ ਦੇ ਪ੍ਰਬੰਧਾਂ ਉਤੇ ਕੀਤਾ ਰੋਸ
ਚੰਡੀਗੜ੍ਹ – ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਲਈ ਕੀਤੇ ਜਾ ਰਹੇ ਸਮਾਗਮ ਲਈ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਉਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਜਿਸ ਵਿਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਇਲਾਕੇ ਦੇ ਮੰਤਰੀਆਂ ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਇਸ ਸਮਾਗਮ ਵਿਚ ਕੱਲ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਆ ਰਹੇ ਹਨ। ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਆਪਣੇ ਇੱਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਇਸ ਸਮਾਗਮ ਵਿਚ ਬੋਲਣ ਵਾਲੇ ਬੁਲਾਰਿਆਂ ਅਤੇ ਸਟੇਜ ਉਤੇ ਬੈਠਣ ਵਾਲੇ ਆਗੂਆਂ ਦੇ ਨਾਵਾਂ ਦਾ ਫੈਸਲਾ ਦਿੱਲੀ ਵਿਚ ਬੈਠ ਕੇ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਸਥਾਨਕ ਧਾਰਮਿਕ ਆਗੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਮਾਗਮ ਵਿਚ ਧੰਨਵਾਦ ਕਰਨ ਦੀ ਦਿੱਤੀ ਗਈ ਜ਼ਿਮੇਂਵਾਰੀ ਉਤੇ ਸਖ਼ਤ ਇਤਰਾਜ਼ ਕੀਤਾ ਹੈ। ਸੰਤ ਸਮਾਜ ਅਤੇ ਪੰਜਾਬ ਕਾਂਗਰਸ ਦਾ ਮੰਨਣਾ ਹੈ ਕਿ ਇਹ ਜ਼ਿਮੇਂਵਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਇਲਾਕੇ ਦੇ ਪਾਰਲੀਮੈਂਟ ਮੈਂਬਰ ਸੁਨੀਲ ਜਾਖੜ ਨੂੰ ਦਿੱਤੀ ਜਾਣੀ ਚਾਹੀਦੀ ਸੀ। ਸ੍ਰੀ ਬਾਜਵਾ ਨੇ ਇਹ ਵੀ ਦਸਿਆ ਕਿ ਸੰਤ ਸਮਾਜ ਨੇ ਫੈਸਲਾ ਕੀਤਾ ਹੈ ਕਿ ਉਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸਟੇਜ ਸਾਂਝੀ ਕਰਨ ਨਹੀਂ ਕਰਨਗੇ ਅਤੇ ਜੇ ਉਹ ਇਸ ਸਮਾਗਮ ਵਿਚ ਆਏ ਤਾਂ ਉਹ ਸਮਾਗਮ ਦਾ ਬਾਈਕਾਟ ਕਰਨਗੇ। ਸ਼੍ਰੀ ਬਾਜਵਾ ਨੇ ਕਿਹਾ ਕਿ ਇਸ ਸਮਾਗਮ ਵਿਚ ਨਾ ਸਿਰਫ਼ ਕਾਂਗਰਸ ਦੀ ਸਥਾਨਕ ਲੀਡਰਸ਼ਿਪ ਨੂੰ ਬਲਕਿ ਇਸ ਇਲਾਕੇ ਦੇ ਮੰਤਰੀਆਂ ਨੂੰ ਵੀ ਸਮਾਗਮ ਤੋਂ ਲਾਂਭੇ ਰੱਖਿਆ ਗਿਆ ਹੈ। ਉਹਨਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਸਮਾਗਮ ਵਿਚ ਅਕਾਲੀ ਆਗੂਆਂ ਖਾਸ ਕਰ ਕੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਸੁਰੱਖਿਆ ਦਾ ਮਾਮਲਾ ਖੜਾ ਕਰ ਸਕਦੀ ਹੈ ਕਿਉਂਕਿ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਅਕਾਲੀਆਂ ਆਗੂਆਂ ਖਿਲਾਫ ਸਖ਼ਤ ਰੋਹ ਹੈ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਲਾਂਘਾ ਬਨਾਉਣ ਦਾ ਲਾਹਾ ਲੈਣ ਦੀ ਦੌੜ ਵਿਚ ਨੀਂਹ ਪੱਥਰ ਸਮਾਗਮ ਬਿਨਾਂ ਕਿਸੇ ਤਿਆਰੀ ਤੋਂ ਪਾਕਿਸਤਾਨ ਸਰਕਾਰ ਦੇ ਨੀਂਹ ਪੱਥਰ ਸਮਾਗਮ ਤੋਂ ਦੋ ਦਿਨ ਪਹਿਲਾਂ ਰੱਖ ਲਿਆ ਹੈ ਜਿਸ ਕਰ ਕੇ ਹਫੜਾ ਦਫੜੀ ਪੈਦਾ ਹੋ ਗਈ ਹੈ।ਸ੍ਰੀ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਇਲਾਕੇ ਦੇ ਮੰਤਰੀਆਂ ਨੂੰ ਸਮਾਗਮ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ।


