- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤ੍ਰਿਪਤ ਬਾਜਵਾ ਨੇ ਮਗਨਰੇਗਾ ਦੇ ਆਨ ਲਾਈਨ ਐਸਟੀਮੇਟ ਤਿਆਰ ਕਰਨ ਲਈ ਸਾਫਟਵੇਅਰ ਦਾ ਕੀਤਾ ਉਦਘਾਟਨ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਮਗਨਰੇਗਾ ਦੇ ਐਸਟੀਮੇਟ ਕਰਨ ਲਈ ਆਨਲਾਈਨ ਸਾਫਟਵੇਅਰ ‘ਸਕਿਊਰ’ ਕੀਤਾ ਤਿਆਰ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮਗਨਰੇਗਾ ਦੇ ਕੰਮ ਕਾਜ ਵਿਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਐਸਟੀਮੇਟ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਣ ਲਈ ਆਨਲਾਈਨ ਸਾਫਟਵੇਅਰ ਤਿਆਰ ਕੀਤਾ ਗਿਆ ਹੈ।ਵਿਭਾਗ ਵਲੋਂ ਤਿਆਰ ਕੀਤੇ ਗਏ ਸਾਫਟਵੇਆਰ ‘ਸਕਿਊਰ’ ਦਾ ਉਦਘਾਟਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤਾ।ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮਗਨਰੇਗਾ ਅਧੀਨ ਕਰਵਾਏ ਜਾਂਦੇ ਕੰਮਾ ਦਾ ਐਸਟੀਮੇਟ ਪਹਿਲਾਂ ਕਾਗਜੀ ਕਾਰਵਾਈ ਰਾਹੀਂ ਤਿਆਰ ਕੀਤੇ ਜਾਂਦੇ ਸਨ, ਪਰ ਹੁਣ ਆਨਲਾਈਨ ਹੀ ਤਿਆਰ ਕੀਤੇ ਜਾਇਆ ਕਰਨਗੇ, ਜਿਸ ਨਾਲ ਸਮੇਂ ਅਤੇ ਕਾਗਜ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂਆਤੀ ਤੌਰ ‘ਤੇ ਪਾਇਲਟ ਪ੍ਰੋਜੈਕਟ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਰਿਹਾ ਹੈ।ਜਿਸ ਤੋਂ ਬਾਅਦ ਇਸ ਨੂੰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ ਜਾਵੇਗਾ। ਪੰਚਾਇਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਸਮੁੱਚੀ ਕਾਰਜਪ੍ਰਣਾਲੀ ਨੂੰ ਆਨਲਾਈਨ ਕਰਕੇ ਸਾਰੇ ਕੰਮਾਂ ਨੂੰ ਕਾਗਜ਼ ਰਹਿਤ ਬਣਾਉਣ ਲਈ ਲਈ ਯਤਨ ਜਾਰੀ ਹਨ।ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਸਾਰੇ ਕੰਮ ਕਾਜ ਵਿਚ ਪਾਰਦਰਸ਼ਤਾਂ ਆਵੇਗੀ ਕੰਮ ਕਾਜ ਵਿਚ ਤੇਜੀ ਅਵੇਗੀ ਅਤੇ ਲੇਟ ਲਤੀਫੀ ਅਤੇ ਬੇਵਜਾ ਤਰੁੱਟੀਆਂ ਲਗਾਉਣ ਨੂੰ ਵੀ ਠੱਲ ਪਵੇਗੀ।ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਣਾਲੀ ਦੇ ਲਾਗੂ ਹੋਣ ਨਾਲ ਸਬੰਧਤ ਅਫਸਰਾਂ/ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕਰਨ ਵਿਚ ਵੀ ਅਸਾਨੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਸਕਰਨ ਸਿੰਘ ਡਾਇਰੈਕਟਰ ਅਤੇ ਤਨੂੰ ਕਸ਼ਿਅਪ ਸੰਯੁਕਤ ਕਮਿਸ਼ਨਰ ਵਿਕਾਸ ਅਤੇ ਜੋਗਿੰਦਰ ਕੁਮਾਰ ਡਿਪਟੀ ਡਾਇਰੈਕਟਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


