- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 66ਵਾਂ ਹਫ਼ਤਾਵਾਰੀ ਸਮਾਗਮ ਸੰਪੂਰਨ
ਤਲਵੰਡੀ ਸਾਬੋ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 66ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵਹੀਰ ਵਿਚ ਸ਼ਾਮਲ ਰਾਗੀ ਜਥੇ, ਢਾਡੀ ਜਥੇ, ਕਵੀਸ਼ਰੀ ਜਥੇ, ਅਤੇ ਪ੍ਰਚਾਰਕ ਆਪੋ ਆਪਣੇ ਹਲਕੇ ਦੀਆਂ ਸੰਗਤਾਂ ਸਮੇਤ ਸ਼ਾਮਿਲ ਹੋਏ। ਹਫ਼ਤਾਵਾਰੀ ਗੁਰਮਤਿ ਸਮਾਗਮ ਵਿਚ ਭਾਈ ਗੁਰਜੰਟ ਸਿੰਘ ਹੈਡ ਗ੍ਰੰਥੀ, ਭਾਈ ਧਰਮਵੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਵਿਕਰਮਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਮਘਰ ਸਿੰਘ ਭੌਰਾ ਢਾਡੀ ਜਥਾ, ਭਾਈ ਅਵਤਾਰ ਸਿੰਘ ਲੇਹਲ ਕਵੀਸ਼ਰੀ ਜਥਾ, ਭਾਈ ਗੁਰਮੇਲ ਸਿੰਘ ਮਾਖਾ ਪ੍ਰਚਾਰਕ ਅਤੇ ਭਾਈ ਮੇਜਰ ਸਿੰਘ ਘੁਦੂਵਾਲਾ ਪ੍ਰਚਾਰਕ ਵਲੋਂ ਗੁਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪਰਮਜੀਤ ਸਿੰਘ ਸਰੋਆ (ਸਕਤਰ, ਸਬ-ਆਫਿਸ ਧਰਮ ਪ੍ਰਚਾਰ ਕਮੇਟੀ, ਤਲਵੰਡੀ ਸਾਬੋ) ਦੀ ਪ੍ਰੇਰਨਾ ਸਦਕਾ ਮਾਲਵਾ ਜੋਨ ਵਿਚ ਸੇਵਾਵਾਂ ਨਿਭਾਅ ਰਹੇ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਵਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿਖ ਇਤਿਹਾਸ ਅਤੇ ਰਹਿਤ ਮਰਿਯਾਦਾ ਤੋਂ ਜਾਣੂੰ ਕਰਵਾਇਆ ਜਾਂਦਾ ਹੈ। ਪਰਮਜੀਤ ਸਿੰਘ ਸਰੋਆ (ਸਕਤਰ, ਸਬ-ਆਫਿਸ ਧਰਮ ਪ੍ਰਚਾਰ ਕਮੇਟੀ, ਤਲਵੰਡੀ ਸਾਬੋ) ਨੇ ਦਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਚਲਾਈ ਗੁਰਮਤਿ ਪ੍ਰਚਾਰ ਵਹੀਰ ਦੀ ਪ੍ਰੇਰਨਾ ਸਦਕਾ ਵਖ-ਵਖ ਇਲਾਕਿਆਂ ਤੋਂ 235 ਪ੍ਰਾਣੀਆਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਖੰਡੇ ਬਾਟੇ ਦੀ ਪਾਹੁਲ ਛਕੀ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਕਾਰਜਕਾਰੀ ਜਥੇ: ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅੰਮ੍ਰਿਤ ਛਕਣ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਹੋਰ ਸੰਗਤਾਂ ਨੂੰ ਵੀ ਆਉਦੇ ਸਮਾਗਮਾਂ ਵਿਚ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਇਹਨਾਂ ਸਮਾਗਮਾਂ ਦੌਰਾਨ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਅੰਤ੍ਰਿਗ ਕਮੇਟੀ, ਬੀਬੀ ਜਸਪਾਲ ਕੌਰ ਮੈਂਬਰ ਸ੍ਰੋਮਣੀ ਕਮੇਟੀ ਅਤੇ ਜਥੇਦਾਰ ਜਗਜੀਤ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਇਸ ਮੌਕੇ ਉਪਰੋਕਤ ਤੋਂ ਇਲਾਵਾ ਸ੍ਰ: ਭੋਲਾ ਸਿੰਘ ਹੀਰੇਵਾਲਾ (ਇੰਚਾਰਜ, ਸਬ-ਆਫਿਸ ਧਰਮ ਪ੍ਰਚਾਰ ਕਮੇਟੀ, ਤਲਵੰਡੀ ਸਾਬੋ), ਸ੍ਰ: ਕਰਨ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਸ੍ਰ: ਭੁਪਿੰਦਰ ਸਿੰਘ ਲਹਿਰੀ, ਸ੍ਰ: ਦਰਸਨ ਸਿੰਘ ਢੀਡਸਾ ਸੁਪਰਵਾਈਜਰ, ਸ੍ਰ: ਰਣਜੋਧ ਸਿੰਘ ਰਿਕਾਰਡ ਕੀਪਰ, ਭਾਈ ਬਲਵੀਰ ਸਿੰਘ ਚੀਮਾ ਤੇ ਭਾਈ ਅਮਨਦੀਪ ਸਿੰਘ ਫਤਾ ਆਦਿ ਹਾਜ਼ਰ ਸਨ ।


