- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਲਾਈਵਾਸ ਦਾ ਜਿੱਤ ਨਾਲ ਆਗਾਜ਼
ਨਵੀਂ ਦਿੱਲੀ – ਸਾਬਕਾ ਚੈਂਪੀਅਨ ਪਟਨਾ ਪਾਈਰੇਟਸ ਨੂੰ ਪ੍ਰੋ ਕਬੱਡੀ ਲੀਗ ਦੇ ਸ਼ੁਰੂਆਤੀ ਮੈਚ ‘ਚ ਤਮਿਲ ਥਲਾਈਵਾਸ ਤੋਂ 26-42 ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਕਪਤਾਨ ਅਜੇ ਠਾਕੁਰ ਨੇ ਤਮਿਲ ਥਲਾਈਵਾਸ ਦੇ ਲਈ ਸ਼ਾਨਦਾਰ ਪ੍ਰਦਰਸ਼ਨ ਕਰਕੇ 14 ਅੰਕ ਜੁਟਾਕੇ ਟੀਮ ਦੀ ਜਿੱਤ ‘ਚ ਅਹਿਮ ਭੂਮਿਕਾ ਅਦਾ ਕੀਤੀ। ਤਮਿਲ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਪਹਿਲੇ ਹਾਫ ‘ਚ 26-8 ਦੀ ਵਿਸ਼ਾਲ ਬੜ੍ਹਤ ਹਾਸਲ ਕਰ ਲਈ। ਪਟਨਾ ਦੀ ਟੀਮ ਸ਼ੁਰੂ ਤੋਂ ਹੀ ਨਹੀਂ ਸੰਭਲ ਸਕੀ ਅਤੇ 22ਵੇਂ ਮਿੰਟ ਤੱਕ ਉਸ ਨੂੰ ਤਿੰਨ ਵਾਰ ਆਲਆਊਟ ਦਾ ਸਾਹਮਣਾ ਕਰਨਾ ਪਿਆ। ਪਟਨਾ ਦਾ ਡਿਫੈਂਸ ਕਾਫੀ ਖਰਾਬ ਰਿਹਾ ਅਤੇ ਇਸ ਕਾਰਨ ਉਸ ਨੂੰ ਹਾਰ ਝਲਣੀ ਪਈ।


