- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਮਾਡਲ ਟਾਊਨ ਦੀ ਪੁਲਿਸ ਵੱਲੋਂ ਲੁਟੇਰਾ ਗਿਰੋਹ ਦੇ 2 ਮੈਂਬਰ ਕਾਬੂ
ਲੁਧਿਆਣਾ – ਥਾਣਾ ਮਾਡਲ ਟਾਊਨ ਦੀ ਪੁਲਸ ਪਾਰਟੀ ਨੇ ਕਰਤਾਰ ਨਗਰ ਡੀ ਬਲਾਕ ਚ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਲੁਟੇਰਾ ਗਿਰੋਹ ਦੇ ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 3 ਮੋਬਾਈਲ 2 ਵਾਹਨ ਅਤੇ 2 ਦਾਤ ਬਰਾਮਦ ਕੀਤੇ ਹਨ ਜਿਸ ਨਾਲ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਏ ਡੀ ਸੀ ਪੀ 3 ਗੁਰਪ੍ਰੀਤ ਕੌਰ ਪੁਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਹਨਾ ਦੇ ਏ ਸੀ ਪੀ ਸਿਵਲ ਲਾਇਨ ਜਤਿੰਦਰ ਕੁਮਾਰ ਦੀ ਅਗਵਾਈ ਵਾਲੀ ਟੀਮ ਦੇ ਥਾਣਾ ਮਾਡਲ ਟਾਊਨ ਮੁਖੀ ਪਵਨ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਲੁਟੇਰਾ ਗਿਰੋਹ ਦੇ ਮੈਂਬਰ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਘੁੰਮ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਕਰਤਾਰ ਨਗਰ ਡੀ ਬਲਾਕ ਵਿਚ ਨਾਕੇਬੰਦੀ ਕਰਕੇ ਮੋਟਰਸਾਈਕਲ ਸਵਾਰ ਲੁਟੇਰਾ ਗਿਰੋਹ ਦੇ 2 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ ਮੋਬਾਈਲ ਚੋਰੀ ਦੇ ਵਾਹਨ ਬਰਾਮਦ ਕਰ ਲਏ ਫੜੇ ਗਏ ਦੋਸ਼ੀਆ ਦੀ ਪਹਿਚਾਣ ਸ਼ਿਮਲਾਪੁਰੀ ਮੈਡ ਦੀ ਚੱਕੀ ਨਿਵਾਸੀ ਸੁਖਵਿੰਦਰ ਸਿੰਘ ਉਰਫ ਸੋਨੂ ,ਨਿਊ ਜਨਤਾ ਨਗਰ ਨਿਵਾਸੀ ਜਤਿੰਦਰ ਸਿੰਘ ਉਰਫ ਪ੍ਰਿੰਸ ਵਜੋਂ ਹੋਈ ਪੁਲਸ ਅਨੁਸਾਰ ਫੜੇ ਗਏ ਦੋਨੋ ਦੋਸ਼ੀਆਂ ਤੇ ਪਹਿਲਾ ਵੀ ਅਪਰਾਧਿਕ ਮਾਮਲੇ ਦਰਜ ਹਨ ਪੁਲਸ ਨੇ ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ।


