- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਈ ਕੁਲਬੀਰ ਸਿੰਘ ਟੋਰਾਂਟੋ ਵਾਲਿਆਂ ਦੇ ਅਕਾਲ ਚਲਾਣੇ ‘ਤੇ ਸੋਗ ਦਾ ਪ੍ਰਗਟਾਵਾ
• ਭਾਈ ਕੁਲਬੀਰ ਸਿੰਘ ਗੁਰਮਤਿ ਦੇ ਮਹਾਨ ਵਿਦਵਾਨ ਤੇ ਪੰਥਪ੍ਰਸਤ ਸ਼ਖ਼ਸੀਅਤ ਸਨ: ਗਿਆਨੀ ਹਰਨਾਮ ਸਿੰਘ ਖ਼ਾਲਸਾ
ਸ੍ਰੀ ਅਨੰਦਪੁਰ ਸਾਹਿਬ, 20 ਦਸੰਬਰ (ਤਲਵਿੰਦਰ ਸਿੰਘ ਬੁੱਟਰ)
ਦਮਦਮੀ ਟਕਸਾਲ ਦੇ ਮੁਖੀ ਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ‘ਗੁਰਮਤਿ ਬਿਬੇਕ’ ਸੰਸਥਾ ਦੇ ਸੰਚਾਲਕ ਤੇ ਅਖੰਡ ਕੀਰਤਨੀ ਜਥੇ ਦੀ ਵਿਦਵਾਨ ਸ਼ਖ਼ਸੀਅਤ ਭਾਈ ਕੁਲਬੀਰ ਸਿੰਘ ਟੋਰਾਂਟੋ ਦੇ ਅਕਾਲ ਚਲਾਣੇ ਨੂੰ ਧਰਮ ਪ੍ਰਚਾਰ ਦੇ ਖੇਤਰ ਵਿਚ ਵੱਡਾ ਘਾਟਾ ਕਰਾਰ ਦਿੰਦਿਆਂ ਭਾਈ ਕੁਲਬੀਰ ਸਿੰਘ ਦੇ ਜੀਵਨ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਆਪਣੇ ਜੀਵਨ ਦੇ ਬਹੁਤ ਥੋੜ੍ਹੇ ਸਮੇਂ ਵਿਚ ਗੁਰਮਤਿ ਸਿਧਾਂਤਾਂ, ਗੁਰ ਇਤਿਹਾਸ ਤੇ ਪਰੰਪਰਾਵਾਂ ਲਈ ਮਹਾਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕਦੇ ਵੀ ਪੰਥ ਦੋਖੀਆਂ ਦੁਆਰਾ ਸਿੱਖ ਸਿਧਾਂਤਾਂ, ਮਰਿਆਦਾ ਤੇ ਪਰੰਪਰਾਵਾਂ ‘ਤੇ ਸ਼ਬਦੀ ਹਮਲੇ ਕੀਤੇ ਗਏ ਤਾਂ ਭਾਈ ਕੁਲਬੀਰ ਸਿੰਘ ਨੇ ਹਮੇਸ਼ਾ ਅੱਗੇ ਹੋ ਕੇ ਇਨ੍ਹਾਂ ਹਮਲਿਆਂ ਦਾ ਜਵਾਬ ਗੁਰਮਤਿ ਦੀ ਵਿਦਵਤਾ ਅਨੁਸਾਰ ਬੜੇ ਠੋਸ, ਦਲੀਲਪੂਰਨ ਅਤੇ ਵਿਵੇਕਮਈ ਤਰੀਕੇ ਨਾਲ ਦੇ ਕੇ ਪੰਥ ਦੋਖੀਆਂ ਦੇ ਮੂੰਹ ਭੰਨੇ ਹਨ। ਉਨ੍ਹਾਂ ਕਿਹਾ ਕਿ ਦਸਮ ਬਾਣੀ, ਗੁਰ–ਇਤਿਹਾਸ ਦੇ ਪੁਰਾਤਨ ਸਰੋਤਾਂ, ਗੁਰਸਿੱਖੀ ਰਹਿਤ ਅਤੇ ਪੁਰਾਤਨ ਪਰੰਪਰਾਵਾਂ ਸਬੰਧੀ ਵਿਰੋਧੀਆਂ ਵਲੋਂ ਖੜ੍ਹੇ ਕੀਤੇ ਜਾਂਦੇ ਰਹੇ ਸ਼ੰਕਿਆਂ ਨੂੰ ਦੂਰ ਕਰਨ ਲਈ ਭਾਈ ਕੁਲਬੀਰ ਸਿੰਘ ਵਲੋਂ ਗੁਰਮਤਿ ਦੀਆਂ ਅੰਤਰ ਦ੍ਰਿਸ਼ਟੀਆਂ ਜ਼ਰੀਏ ਵੀਡੀਓਜ਼ ਬਣਾ ਕੇ ਕੀਤੀਆਂ ਸੇਵਾਵਾਂ ਸਦਾ ਯਾਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਭਾਈ ਕੁਲਬੀਰ ਸਿੰਘ ਦਾ ਦਮਦਮੀ ਟਕਸਾਲ ਨਾਲ ਪੁਰਾਣਾ ਤੇ ਗੂੜ੍ਹਾ ਸਨੇਹ ਸੀ। ਉਨ੍ਹਾਂ ਕਿਹਾ ਕਿ ਭਾਈ ਕੁਲਬੀਰ ਸਿੰਘ ਪੰਥਕ ਏਕਤਾ ਦੇ ਮੁਦਈ ਗੁਰਸਿੱਖ ਸਨ, ਜੋ ਪੰਥ ਦੀ ਚੜ੍ਹਦੀਕਲਾ ਨੂੰ ਸਮਰਪਿਤ ਸਨ।


