- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਲਿਤ ਤੇ ਪੱਛੜੇ ਚਾਹੁੰਦੇ ਨੇ ਉਨ੍ਹਾਂ ਵਿੱਚੋਂ ਬਣੇ ਅਗਲਾ ਮੁੱਖ ਮੰਤਰੀ: ਅਸ਼ੋਕ ਤੰਵਰ
ਨਵੀਂ ਦਿੱਲੀ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੱਘ ਹੁੱਡਾ ਦੇ ਨਾਲ ਲੰਬੇ ਸਮੇਂ ਤੋਂ ਚਲੇ ਆ ਰਹੇ ਮਤਭੇਦਾਂ ਦੀਆਂ ਖ਼ਬਰਾਂ ਵਿਚਕਾਰ ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਮਜ਼ਬੂਤੀ ਨਾਲ ਆਪਣੀ ਦਾਅਵੇਦਾਰੀ ਪੇਸ਼ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਦਲਿਤ, ਪੱਛੜੇ ਵਰਗ ਅਤੇ ਹੋਰ ਲਤਾੜੇ ਹੋਏ ਵਰਗਾਂ ਦੀ ਇਹ ਇੱਛਾ ਹੈ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਉਨ੍ਹਾਂ ਵਿੱਚੋਂ ਹੀ ਬਣੇ। ਸ੍ਰੀ ਤੰਵਰ ਨੇ ਮੁੱਖ ਮੰਤਰੀ ਦੇ ਅਹੁਦੇ ਸਬੰਧੀ ਫ਼ੈਸਲੇ ਨੂੰ ਕਾਂਗਰਸੀ ਦੀ ਲੀਡਰਸ਼ਿਪ ਦਾ ਵਿਸ਼ੇਸ਼ ਅਧਿਕਾਰ ਕਰਾਰ ਦਿੱਤਾ ਪਰ ਨਾਲ ਹੀ ਕਿਹਾ ਕਿ ਅਗਲੇ ਸਾਲ ਪ੍ਰਸਤਾਵਿਤ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਬਿਨਾਂ ਕਿਸੇ ਚਿਹਰੇ ਤੋਂ ਲੋਕਾਂ ਵਿੱਚ ਜਾਣਾ ਚਾਹੀਦਾ ਹੈ ਅਤੇ ਚੋਣਾਂ ਵਿੱਚ ਜਿੱਤਣ ਤੋਂ ਬਾਅਦ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਭਾਸ਼ਾ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਰਾਹੁਲ ਗਾਂਧੀ ਚਾਹੁੰਦੇ ਹਨ ਕਿ ਮੁੱਖ ਮੰਤਰੀ ਦੀ ਗੱਲ ਆਏ ਤਾਂ ਪੰਜ-ਸੱਤ ਬਦਲ ਹੋਣੇ ਚਾਹੀਦੇ ਹਨ। ਵਿਧਾਇਕ ਤੇ ਸੰਸਦ ਮੈਂਬਰ ਬਣਨ ਦੀ ਗੱਲ ਆਵੇ ਤਾਂ ਵੀ ਕਈ ਬਦਲ ਹੋਣੇ ਚਾਹੀਦੇ ਹਨ। ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋਣ ਬਾਰੇ ਪੁੱਛਣ ’ਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਹ ਆਪਣੀ ਦਾਅਵੇਦਾਰੀ ਖਾਰਜ ਕਿਉਂ ਕਰਨ? ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਦਾਰੀ ਦਿੱਤੀ। ਹਰਿਆਣਾ ਦੇ ਦਲਿਤਾਂ, ਪੱਛੜਿਆਂ ਤੇ ਹੋਰ ਲਤਾੜੇ ਵਰਗਾਂ ਦੀ ਇਹ ਇੱਛਾ ਤੇ ਸੁਪਨਾ ਹੈ ਕਿ ਮੁੱਖ ਮੰਤਰੀ ਉਨ੍ਹਾਂ ਵਿੱਚੋਂ ਹੋਵੇ ਤੇ ਇਸੇ ਭਾਵਨਾ ਨਾਲ ਲੋਕ ਉਨ੍ਹਾਂ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਕਦੇ ਭਾਗੀਦਾਰੀ ਨਹੀਂ ਮਿਲੀ ਹੈ ਉਨ੍ਹਾਂ ਨੂੰ ਮੌਕਾ ਮਿਲਣਾ ਚਾਹੀਦਾ ਹੈ। ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਣ ਦੇ ਸਵਾਲ ’ਤੇ ਸ੍ਰੀ ਤੰਵਰ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦਾ ਵਿਸ਼ੇਸ਼ ਅਧਿਕਾਰ ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਹੈ।


