- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਸਤਾਰ ਦਿਵਸ ਨੂੰ ਸਮਰਪਿਤ 13 ਨੂੰ ਹੋਵੇਗਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ
* 12 ਅਪ੍ਰੈਲ ਨੂੰ ਗੁ: ਦੁਮਾਲਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ
ਸ੍ਰੀ ਅਨੰਦਪੁਰ ਸਾਹਿਬ, 4 ਅਪ੍ਰੈਲ (ਤਲਵਿੰਦਰ ਸਿੰਘ ਬੁੱਟਰ)
ਦਸਤਾਰ ਦਿਵਸ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ਸੈਂਕੜੇ ਸਾਬਤ-ਸੂਰਤ ਸਿੱਖ ਨੌਜਵਾਨ ਨੀਲੀਆਂ, ਕੇਸਰੀ ਦਸਤਾਰਾਂ ਸਜਾ ਕੇ ਸ਼ਾਮਲ ਹੋਣਗੇ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਦਸਤਾਰ ਮਾਰਚ ਕੱਢਣ ਦਾ ਮਕਸਦ ਸਿੱਖ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਬਚਾਅ ਕੇ ਸਿੱਖੀ ਸਰੂਪ ਅਤੇ ਵਿਰਸੇ ਵਿਚ ਪ੍ਰਪੱਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿੱਖ ਨੌਜਵਾਨਾਂ ਅੰਦਰ ਸਿੱਖੀ ਸਰੂਪ ਵਿਚ ਆਉਣ ਲਈ ਉਤਸ਼ਾਹ ਪੈਦਾ ਕਰਨ ਵਾਸਤੇ ਇਸ ਦਸਤਾਰ ਮਾਰਚ ਤੋਂ ਪਹਿਲਾਂ 9 ਅਪ੍ਰੈਲ ਤੋਂ 11 ਅਪ੍ਰੈਲ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਗੁਰਦੁਆਰਾ ਸ੍ਰੀ ਦੁਮਾਲਗੜ੍ਹ ਸਾਹਿਬ, ਜਿਸ ਇਤਿਹਾਸਕ ਅਸਥਾਨ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਦੁਮਾਲਾ ਸਜਾਇਆ ਸੀ, ਵਿਖੇ ਦਸਤਾਰ ਸਜਾਓ ਕੈਂਪ ਲਾਇਆ ਜਾਵੇਗਾ। 12 ਅਪ੍ਰੈਲ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿਚ 15 ਸਾਲ ਤੱਕ ਉਮਰ ਵਰਗ ਦੇ ਸਿੱਖ ਬੱਚਿਆਂ ਦਾ ਇਕ ਗਰੁੱਪ ਅਤੇ 16 ਸਾਲ ਤੋਂ 21 ਸਾਲ ਤੱਕ ਉਮਰ ਵਰਗ ਦੇ ਸਿੱਖ ਨੌਜਵਾਨਾਂ ਦਾ ਦੂਜਾ ਗਰੁੱਪ ਹੋਵੇਗਾ। ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ 15 ਸਾਲ ਤੱਕ ਦੇ ਗਰੁੱਪ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਕ੍ਰਮਵਾਰ 3100, 2100 ਅਤੇ 1100 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ ਜਦੋਂਕਿ 16 ਤੋਂ 21 ਸਾਲ ਉਮਰ ਵਰਗ ਗਰੁੱਪ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਕ੍ਰਮਵਾਰ 5100, 3100 ਅਤੇ 2100 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਤਾਂ ਜੋ ਸਿੱਖ ਨੌਜਵਾਨ ਵੱਧ ਤੋਂ ਵੱਧ ਸੁੰਦਰ ਦਸਤਾਰਾਂ ਸਜਾਉਣ ਲਈ ਉਤਸ਼ਾਹਿਤ ਹੋਣ। ਭਾਈ ਚਾਵਲਾ ਨੇ ਵੱਧ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਇਸ ਦਸਤਾਰ ਸਜਾਓ ਕੈਂਪ, ਮੁਕਾਬਲਿਆਂ ਅਤੇ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਐਡਵੋਕੇਟ ਹਰਦੇਵ ਸਿੰਘ, ਬਾਬਾ ਮਲਕੀਤ ਸਿੰਘ, ਸਤਨਾਮ ਸਿੰਘ ਝੱਜ, ਜਸਵਿੰਦਰ ਸਿੰਘ ਜੱਸੀ, ਸੁਖਬੀਰ ਸਿੰਘ ਕਲਵਾਂ, ਦਵਿੰਦਰ ਸਿੰਘ ਸੂਰੇਵਾਲ, ਰਣਜੀਤ ਸਿੰਘ, ਦਵਿੰਦਰ ਸਿੰਘ ਬੱਢਲ, ਹਰਸ਼ੀ ਡਾਢੀ ਅਤੇ ਰੁਪਿੰਦਰ ਸਿੰਘ ਕਲੌਤਾ ਆਦਿ ਵੀ ਹਾਜ਼ਰ ਸਨ।


