- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਸ ਫੀਸਦ ਰਾਖ਼ਵੇਂਕਰਨ ਨੇ ਵਿਰੋਧੀਆਂ ਦੀ ਨੀਂਦ ਉਡਾਈ – ਮੋਦੀ
ਮੜਗਾਓ – ਵਿਰੋਧੀ ਧਿਰ ਵੱਲੋਂ ਕੋਲਕਾਤਾ ਵਿਚ ਕੀਤੀ ਸਾਂਝੀ ਰੈਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭ੍ਰਿਸ਼ਟ, ਨਾਕਾਰਾਤਮਕ ਤੇ ਅਸਥਿਰ ਗੱਠਜੋੜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੂੰਜੀਵਾਦੀਆਂ ਦੇ ਇਸ ਗੱਠਜੋੜ ਕੋਲ ‘ਪੈਸੇ ਦੀ ਤਾਕਤ’ ਹੈ ਤੇ ਭਾਜਪਾ ਕੋਲ ‘ਲੋਕਾਂ ਦੀ ਤਾਕਤ’ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਨਰਲ ਵਰਗ ਲਈ ਦਸ ਫੀਸਦ ਰਾਖ਼ਵਾਂਕਰਨ ਨੂੰ ਲਾਗੂ ਕਰਨ ਲਈ ਵਿਦਿਅਕ ਸੰਸਥਾਵਾਂ ਵਿਚ ਸੀਟਾਂ ਦੀ ਗਿਣਤੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਨਰਲ ਵਰਗ ਨੂੰ ਰਾਖ਼ਵਾਂਕਰਨ ਸੰਵਿਧਾਨਕ ਸੋਚ-ਵਿਚਾਰ ਤੋਂ ਬਾਅਦ ਹੀ ਦਿੱਤਾ ਗਿਆ ਹੈ ਤੇ ਇਸ ਨੇ ਵਿਰੋਧੀ ਧਿਰਾਂ ਦੀ ਨੀਂਦ ਉਡਾ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਲੋਕ ਹਿੱਤ ਵਿਚ ਲਿਆ ਗਿਆ ਹੈ ਨਾ ਕਿ ਵੋਟਾਂ ਕਰਕੇ। ਉਹ ਅੱਜ ਮਹਾਰਾਸ਼ਟਰ ਦੇ ਲੋਕ ਸਭਾ ਹਲਕੇ ਕੋਹਲਾਪੁਰ, ਹਟਕਾਨੰਗਲੇ, ਮਧਾ, ਸਤਾਰਾ ਤੇ ਦੱਖਣੀ ਗੋਆ ਦੇ ਭਾਜਪਾ ਦੇ ਬੂਥ ਪੱਧਰੀ ਵਰਕਰਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰ ਰਹੇ ਸਨ।


