- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਹਿਸ਼ਤਗਰਦੀ ਪੀੜਤਾਂ ਦੀ ਮਦਦ ਸਾਡਾ ਨੈਤਿਕ ਫ਼ਰਜ਼: ਗੁਟੇਰੇਜ਼
ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਦਹਿਸ਼ਤਗਰਦੀ ਦੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਲਮੀ ਪੱਧਰ ’ਤੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਸਾਡਾ ‘ਇਖ਼ਲਾਕੀ ਫ਼ਰਜ਼’ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਕੇ ਦਹਿਸ਼ਤਪਸੰਦਾਂ ਵੱਲੋਂ ਫੈਲਾਈ ਜਾਣ ਵਾਲੀ ਨਫ਼ਰਤ ਦਾ ਟਾਕਰਾ ਕਰਨ ਵਿੱਚ ਮਦਦ ਮਿਲੇਗੀ। ਸ੍ਰੀ ਗੁਟੇਰੇਜ਼ ਇਥੇ 21 ਅਗਸਤ ਨੂੰ ਦਹਿਸ਼ਤਗਰਦੀ ਦੇ ਪੀੜਤਾਂ ਨੂੰ ਸਮਰਪਿਤ ਪਹਿਲੇ ਕੌਮਾਂਤਰੀ ਯਾਦਗਾਰੀ ਤੇ ਸ਼ਰਧਾਂਜਲੀ ਦਿਹਾੜੇ ਵਜੋਂ ਮਨਾਏ ਜਾਣ ਸਮੇਂ ਬੋਲ ਰਹੇ ਸਨ। ਇਹ ਦਿਵਸ ਮਨਾਉਣ ਦੀ ਸ਼ੁਰੂਆਤ ਦੁਨੀਆ ਭਰ ਵਿੱਚ ਆਮ ਲੋਕਾਂ ਉਤੇ ਦਹਿਸ਼ਤਗਰਦੀ ਦੇ ਪੈਣ ਵਾਲੇ ਅਸਰ ਨੂੰ ਤਸਲੀਮ ਕਰਨ ਲਈ ਕੀਤੀ ਗਈ ਹੈ। ਬੀਤੇ ਦਸੰਬਰ ਵਿੱਚ ਯੂਐਨ ਜਨਰਲ ਅਸੈਂਬਲੀ ਨੇ ਇਕ ਮਤਾ ਪਾਸ ਕਰ ਕੇ 21 ਅਗਸਤ ਨੂੰ ਦਹਿਸ਼ਤਗਰਦੀ ਦੇ ਪੀੜਤਾਂ ਦੀ ਸਹਾਇਤਾ ਤੇ ਸਤਿਕਾਰ ਲਈ ਸਾਲਾਨਾ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਸੀ।


