- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿਲ ਦਾ ਦੌਰਾ ਪੈਣ ਕਾਰਣ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ’ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ ਸੀ। ਦਿਹਾਂਤ ਤੋਂ 3 ਘੰਟੇ ਪਹਿਲਾਂ ਉਨ੍ਹਾਂ ਨੇ ਧਾਰਾ 370 ਹਟਣ ’ਤੇ ਟਵੀਟ ਕੀਤਾ ਸੀ। ਸੁਸ਼ਮਾ ਸਵਰਾਜ ਦਾ ਜਨਮ 14 ਫਰਵਰੀ 1952 ਨੂੰ ਹੋਇਆ ਸੀ।ਸੁਸ਼ਮਾ ਦੇ ਦਿਹਾਂਤ ਦੀ ਖਬਰ ਮਿਲਦੇ ਸਾਰ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਡਾ. ਹਰਸ਼ਵਰਧਨ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮ੍ਰਿਤੀ ਈਰਾਨੀ, ਮਨੋਜ ਤਿਵਾੜੀ ਅਤੇ ਮੀਨਾਕਸ਼ੀ ਲੇਖੀ ਏਮਜ਼ ਪੁੱਜੇ। ਰਾਹੁਲ ਗਾਂਧੀ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਜ਼ਾਹਿਰ ਕੀਤਾ ਹੈ।ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਏਮਜ਼ ਹਸਪਤਾਲ ਤੋਂ ਦਿੱਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਜਾ ਰਿਹਾ ਹੈ। ਬੁੱਧਵਾਰ ਦੁਪਹਿਰ 11 ਵਜੇ ਬੀਜੇਪੀ ਦਫਤਰ ‘ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰੱਖਿਆ ਜਾਵੇਗਾ, ਜਿਥੇ 3 ਵਜੇ ਤਕ ਉਨ੍ਹਾਂ ਦੇ ਆਖਰੀ ਦਰਸ਼ਨ ਹੇਣਗੇ। ਜਾਣਕਾਰੀ ਮੁਤਾਬਕ ਲੋਧੀ ਰੋਡ ਦੇ ਸ਼ਮਸ਼ਾਨਘਾਟ ‘ਚ 3 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।


