- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ
ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ
ਚੰਡੀਗੜ – ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਸ਼ੁਰੂ ਹੋ ਚੁੱਕਾ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਾਸਤੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ http://www.swavlambancard.gov.in ਵੈਬ ਪੋਰਟਲ ਬਣਾਇਆ ਗਿਆ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਰਾਜ ਦੇ ਹਰੇਕ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਦੇਣ ਲਈ ਸਿਰਫ ਇੱਕ ਹੀ ਵਿਲੱਖਣ ਪਹਿਚਾਣਤਾ ਕਾਰਡ (ਯੂ.ਡੀ.ਆਈ.ਡੀ. ਕਾਰਡ) ਦਿੱਤਾ ਜਾਵੇਗਾ ਜਿਹੜਾ ਇੱਕ ਬਹੁਮੰਤਵੀ ਦਸਤਾਵੇਜ਼ ਦੇ ਤੌਰ ਤੇ ਭਵਿੱਖ ਵਿੱਚ ਦਿਵਿਆਂਗਜਨਾ ਦੀ ਸ਼ਨਾਖਤ ਕਰੇਗਾ।ਇਹ ਕਾਰਡ ਸਮੁੱਚੇ ਭਾਰਤ ਵਿੱਚ ਮੰਨਣਯੋਗ ਹੋਵੇਗਾ।ਉਨਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਦਿਵਿਆਂਗਜਨਾ ਦਾ ਕੇਂਦਰ ਪੱਧਰ ਉਤੇ ਡਾਟਾਬੇਸ ਤਿਆਰ ਕੀਤਾ ਜਾਵੇਗਾ ਤਾਂ ਜੋ ਉਹਨਾ ਨੂੰ ਪਿੰਡ, ਬਲਾਕ, ਜਿਲਾ, ਸੂਬਾ ਅਤੇ ਕੌਮੀ ਪੱਧਰ ਉਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਦਿਵਿਆਂਗਜਨਾ ਦੀ ਸਹੂਲਤ ਲਈ ਉਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾ ਵੀ ਇਸ ਪੋਰਟਲ ਤੇ ਉਪਲੱਬਧ ਹਨ।ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਦਿਵਿਆਂਗ ਵਿਅਕਤੀ ਵਿਲੱਖਣ ਪਹਿਚਾਣਤਾ ਕਾਰਡ ਰਾਹੀਂ ਹੀ ਇਨਾਂ ਸਹੂਲਤਾਂ ਦਾ ਲਾਭ ਲੈ ਸਕਣਗੇ।ਵਿਲੱਖਣ ਪਹਿਚਾਣਤਾ ਕਾਰਡ ਨਾਲ ਹੀ ਦਿਵਿਆਂਗਤਾ ਸਰਟੀਫਿਕੇਟ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।ਇਸ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਲਈ ਰਾਜ ਦੇ ਦਿਵਿਆਂਗ ਵਿਅਕਤੀਆਂ ਦਾ swavlambancard.gov.in ਪੋਰਟਲ ਉਤੇ ਪੰਜੀਕਰਨ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਜਿਨਾਂ ਕੋਲ ਸਿਹਤ ਵਿਭਾਗ ਦੁਆਰਾ ਪਹਿਲਾਂ ਜਾਰੀ ਕੀਤਾ ਆਫ ਲਾਇਨ ਸਰਟੀਫਿਕੇਟ ਹੈ ਅਤੇ ਜੋ ਆਪਣਾ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਾਉਣਾ ਚੁਹੰਦੇ ਹਨ ਉਹ ਆਪਣੇ ਕੰਪਿਊਟਰ, ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ, ਸਿਹਤ ਕੇਂਦਰ, ਸੋਸ਼ਲ ਸਕਿਉਰਿਟੀ ਦਫ਼ਤਰ ਆਦਿ ਤੋਂ ਪੰਜੀਕਰਨ ਕਰ ਸਕਦੇ ਹਨ।ਦਿਵਿਆਂਗਜਨਾ ਦੁਆਰਾ ਵਧੇਰੇ ਜਾਣਕਾਰੀ ਲਈ ਆਪਣੇ ਜ਼ਿਲੇ ਦੇ ਸਮਾਜਿਕ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਦਿਵਿਆਂਗ ਵਿਅਕਤੀ 10 ਰੁਪਏ ਪ੍ਰਤੀ ਬਿਨੈ ਪੱਤਰ ਦੇ ਸਹੂਲਤ ਚਾਰਜ ਨਾਲ ਆਪਣਾ ਪੰਜੀਕਰਨ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਦੁਆਰਾ ਆਪਣੇ ਪਿੰਡ ਦੇ ਆਂਗਨਵਾੜੀ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ, ਉਹ ਉਨਾਂ ਦਾ ਬਿਨੈਪੱਤਰ ਭਰਨ ਉਪਰੰਤ ਸੁਵਿਧਾ ਸੈਂਟਰਾਂ/ ਕਾਮਨ ਸਰਵਿਸ ਸੈਂਟਰਾਂ ਤੱਕ ਪਹੁੰਚਾਉਣ ਵਿੱਚ ਮੱਦਦ ਕਰਨਗੇ।


