- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ‘ਚ ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
ਨਵੀਂ ਦਿੱਲੀ ,ਉੱਤਰੀ ਭਾਰਤ ‘ਚ ਲਗਾਤਾਰ ਭਾਰੀ ਮੀਂਹ ਦੇ ਚੱਲਦਿਆਂ ਉੱਤਰ ਪ੍ਰਦੇਸ਼ ‘ਚ 12 ਮੌਤਾਂ ਹੋ ਗਈਆਂ ਹਨ | ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਯਮੁਨਾ ਨਦੀ ਖਤਰੇ ਦੇ ਨਿਸ਼ਾਨ ਤੋਂ ਉਪਰ ਬਹਿ ਰਹੀ ਹੈ ਤੇ ਐਮਰਜੈਂਸੀ ਵਾਲੇ ਹਾਲਾਤ ਨਾਲ ਨਜਿੱਠਣ ਲਈ ਅਧਿਕਾਰੀਆਂ ਵਲੋਂ ਇਸ ਸਬੰਧੀ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜੋ ਕਿ 24 ਘੰਟੇ ਖੁੱਲ੍ਹਾ ਰਹੇਗਾ | ਅਧਿਕਾਰੀਆਂ ਨੇ ਦੱਸਿਆ ਕਿ ਨਦੀ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪੁਰਾਣੀ ਯਮੁਨਾ ਨਦੀ ਦੇ ਪੁਲ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ | ਇਸ ਤਰਾਂ ਉੱਤਰ ਪ੍ਰਦੇਸ਼ ‘ਚ ਪਿਛਲੇ 4 ਦਿਨਾਂ ‘ਚ ਭਾਰੀ ਮੀਂਹ ਪੈਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵਧ ਕੇ 70 ਹੋ ਗਈ ਹੈ ਅਤੇ 77 ਵਿਅਕਤੀ ਜ਼ਖ਼ਮੀ ਹੋ ਗਏ ਹਨ ਜਦ ਕਿ ਹੜ੍ਹਾਂ ਕਾਰਨ 408 ਮਕਾਨ ਵੀ ਨੁਕਸਾਨੇ ਗਏ ਹਨ | ਰਾਹਤ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਸੰਜੇ ਪ੍ਰਸਾਦ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਪੈਣ ਕਾਰਨ ਸਹਾਰਨਪੁਰ ‘ਚ ਵੱਧ ਤੋਂ ਵੱਧ 11 ਮੌਤਾਂ ਦੀ ਪੁਸ਼ਟੀ ਹੋਈ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਅਦਿੱਤਆਨਾਥ ਨੇ ਸਾਰੇ ਜ਼ਿਲਿ੍ਹਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਲੋਕਾਂ ਨੂੰ ਚੁਕੰਨੇ ਰਹਿਣ ਦੇ ਨਿਰਦੇਸ਼ ਦਿੱਤੇ ਹਨ ਅਤੇ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ‘ਚ ਦੌਰੇ ਕਰਕੇ ਢਹਿ ਗਈਆਂ ਇਮਾਰਤਾਂ ਨੂੰ ਖਾਲੀ ਕਰਵਾਉਣ ਅਤੇ ਜਰੂਰਤਮੰਦਾਂ ਨੂੰ ਡਾਕਟਰੀ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ | ਦਿੱਲੀ ਦੇੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਨੀਵੀਆਂ ਥਾਵਾਂ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ | ਦਿੱਲੀ ਦੇੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਆਪਣੀ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਹੰਗਾਮੀ ਬੈਠਕ ਕੀਤੀ ਹੈ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਵੀ ਯਮੁਨਾਨਗਰ ਜ਼ਿਲ੍ਹੇ ਵਿਚ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਹੰਗਾਮੀ ਬੈਠਕ ਕੀਤੀ ਗਈ ਹੈ | ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਤੇ ਹੜ੍ਹਾਂ ਦੇ ਕਾਰਨ ਅਗਲੇ ਹੁਕਮਾਂ ਤੱਕ ਕਿੰਨਰ ਕੈਲਾਸ਼ ਯਾਤਰਾ ‘ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਦੌਰਾਨ ਮੌਸਮ ਵਿਭਾਗ ਵਲੋਂ ਅਗਲੇ 2-3 ਦਿਨਾਂ ‘ਚ ਕੁਝ ਥਾਵਾਂ ‘ਤੇ ਜ਼ਿਆਦਾ ਤੋਂ ਬਹੁਤ ਜਿਆਦਾ ਅਤੇ ਪੂਰਬੀ ਯੂ.ਪੀ. ‘ਚ ਬਹੁਤ ਹੀ ਜਿਆਦਾ ਬਾਰਿਸ਼ ਹੋਣ ਦੀ ਭਵਿੱਖਵਾਣੀ ਕੀਤੀ ਗਈ ਹੈ |


