- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਟਰੈਕਟਰ ਪਰੇਡ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ – ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ਤੇ ਜ਼ਮਾਨਤ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲੀਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲੀਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ।ਦਿੱਲੀ ਪੁਲੀਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਤੇ ਵਾਪਰੀ ਘਟਨਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲੀਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।


