- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਦੇ ਇੱਕ ਘਰ ਵਿੱਚ ਪਤੀ-ਪਤਨੀ ਦੀ ਲਾਸ਼ਾਂ ਬਾਰਮਦ
ਨਵੀਂ ਦਿੱਲੀ – ਦਿੱਲੀ ਦੇ ਪ੍ਰਹਲਾਦਪੁਰ ਇਲਾਕੇ ਵਿੱਚ ਇਕ ਘਰ ਵਿੱਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ| ਦੋਹਾਂ ਦੇ ਸਰੀਰ ਤੇ ਚਾਕੂ ਦੇ ਨਿਸ਼ਾਨ ਹਨ| ਖਾਸ ਗੱਲ ਹੈ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ| ਪੁਲੀਸ ਨੂੰ ਸ਼ੱਕ ਹੈ ਕਿ ਪਹਿਲਾਂ ਪਤੀ ਨੇ ਪਤਨੀ ਦਾ ਕਤਲ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ| ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ ਅਤੇ ਦੋਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ| ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਇਕ 5 ਸਾਲ ਦਾ ਬੇਟਾ ਵੀ ਹੈ| ਹੁਣ ਤੱਕ ਸਾਹਮਣੇ ਆਈ ਜਾਣਕਾਰੀ ਅਨੁਸਾਰ ਉਸ ਸਮੇਂ ਇਲਾਕੇ ਵਿੱਚ ਸਨਸਨੀ ਫੈਲ ਗਈ, ਜਦੋਂ ਕਿਰਾਏ ਦੇ ਘਰ ਵਿੱਚ ਰਹਿ ਰਹੇ ਪਤੀ-ਪਤਨੀ ਖੂਨ ਨਾਲ ਲੱਥਪੱਥ ਮਿਲੇ| ਦੋਹਾਂ ਨੂੰ ਜਲਦੀ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਕਰ ਦਿੱਤਾ| ਪਤੀ ਦੇ ਪੇਟ ਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ, ਉੱਥੇ ਹੀ ਪਤਨੀ ਦੇ ਗਲੇ ਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ| ਪ੍ਰਾਪਤ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਅਲੀਗੜ੍ਹ ਤੋਂ ਭਾਜਪਾ ਵਿਧਾਇਕ ਦੀ ਸਾਲੀ ਹੈ| ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ| ਪੁਲਸ ਡਿਪਟੀ ਕਮਿਸ਼ਨ ਚਿਨਮਯ ਬਿਸਵਾਲ ਨੇ ਕਿਹਾ ਕਿ ਕਮਰੇ ਵਿੱਚੋਂ ਖੂਨ ਨਾਲ ਲਿੱਬੜਿਆ ਸਬਜ਼ੀ ਕੱਟਣ ਵਾਲਾ ਚਾਕੂ ਵੀ ਮਿਲਿਆ ਹੈ| ਪੁਲੀਸ ਹਰ ਪਹਿਲੂ ਨਾਲ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ| ਪੁਲੀਸ ਨੇੜੇ-ਤੇੜੇ ਦੇ ਇਲਾਕਿਆਂ ਵਿੱਚ ਸੀ.ਸੀ.ਟੀ.ਵੀ. ਤੇ ਵੀ ਨਜ਼ਰ ਰੱਖ ਰਹੀ ਹੈ| ਘਟਨਾ ਦੇ ਪੂਰੇ ਵੇਰਵੇ ਦੀ ਉਡੀਕ ਹੈ|


