- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਦੇ ਮੌਸਮ ਵਿੱਚ ਬਦਲਾਅ,ਪਰ ਹਵਾ ਗੁਣਵੱਤਾ ਹਾਲੇ ਵੀ ਖਰਾਬ
ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਮੌਸਮ ਦਾ ਸਾਧਾਰਨ ਤਾਪਮਾਨ ਹੈ ਪਰ ਸਵੇਰਸਾਰ 8 ਵਜੇ ਹਵਾ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਰਹੀ ਹੈ| ਮੌਸਮ ਵਿਭਾਗ ਨੇ ਦਿਨ ਵਿੱਚ ਆਸਮਾਨ ਸਾਫ ਰਹਿਣ ਦਾ ਅੰਦਾਜ਼ਾ ਲਗਾਇਆ ਹੈ| ਜ਼ਿਆਦਾਤਰ ਤਾਪਮਾਨ 27 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ|” ਵਿਭਾਗ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਸਵੇਰ 8.30 ਵਜੇ ਨਮੀ 67 ਫੀਸਦੀ ਦਰਜ ਕੀਤੀ ਗਈ ਹੈ| ਸਵੇਰੇ 8 ਵਜੇ ਹਵਾ ਗੁਣਵੱਤਾ ਇੰਡੈਕਸ 202 ਸੀ, ਜੋ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ|ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਫਿਰ ਤੋਂ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਸਕਦਾ ਹੈ ਕਿਉਂਕਿ ਅਗਲੇ 2-3 ਦਿਨਾਂ ਵਿੱਚ ਹਵਾ ਦੀ ਸਪੀਡ ਘੱਟ ਰਹੇਗੀ| ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਹਲਕੀ ਬਾਰਿਸ਼ ਦੇ ਨਾਲ ਧੁੰਦ ਛਾਈ ਰਹੇਗੀ ਅਤੇ ਇਹ ਹਫਤਾ ਭਰ ਜਾਰੀ ਰਹੇਗੀ|


