- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਮੋਰਚੇ ’ਚ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ ਕਿਸਾਨ
ਨਵੀਂ ਦਿੱਲੀ – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ 22 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਕਿਸਾਨ ਮੋਰਚੇ ’ਚ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਹੈ ਜਿਸ ਦਿਨ ਲੱਖਾਂ ਕਿਸਾਨ ਇਸ ਲਾਸਾਨੀ ਸ਼ਹਾਦਤ ਤੋਂ ਪ੍ਰੇਰਣਾ ਲੈਕੇ ਉਹਨਾਂ ਦੇ ਮਾਰਗ ਤੇ ਚੱਲਣ ਦਾ ਅਹਿਦ ਲੈਣਗੇ। ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੁੰਡਲੀ-ਸਿੰਘੂ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਹਨਾਂ ਨੇ ਦੇਸ਼ ਧਰਮ ਅਤੇ ਕੌਮ ਦੀ ਰਾਖੀ ਲਈ ਛੋਟੀ ਉਮਰ ’ਚ ਕੁਰਬਾਨੀ ਕਰਕੇ ਇਤਿਹਾਸ ਦਾ ਇੱਕ ਨਵਾਂ ਤੇ ਨਿਵੇਕਲਾ ਅਧਿਆਏ ਰਚਿਆ ਹੈ। ਉਹਨਾਂ ਆਖਿਆ ਇਸ ਮੌਕੇ ਲੱਖਾਂ ਕਿਸਾਨਾਂ ਵੱਲੋਂ ਵੱਡੇ ਸਾਹਿਬਜਾਦਿਆਂ ਨੂੰ ਸਿਜਦਾ ਕੀਤਾ ਜਾਏਗਾ। ਉਹਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀ ਨੀਅਤ ਅਤੇ ਨੀਤੀ ਦੋਵੇਂ ਕਿਸਾਨ ਮਜ਼ਦੂਰ ਵਿਰੋਧੀ ਹਨ।ਮੋਦੀ ਸਰਕਾਰ ਨਾ ਤਾਂ ਖੇਤੀ ਕਾਨੂੰਨ ਵਾਪਸ ਲੈਣ ਲਈ ਤਿਆਰ ਹੈ ਤੇ ਨਾ ਹੀ ਗੱਲਬਾਤ ਕੋਈ ਸੰਜੀਦਗੀ ਹੈ। ਉਹਨਾਂ ਆਖਿਆ ਕਿਂ ਕਿਸਾਨਾਂ ਤੇ ਚੌਤਰਫਾ ਤੋਂ ਕਿਸਾਨਾਂ ਤੇ ਸ਼ਬਦੀ ਹਮਲੇ ਅਤੇ ਹਰ ਤਰਾਂ ਦੇ ਹੱਥਕੰਡੇ ਵਰਤ ਕੇ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਧਰਨੇ ਵਿੱਚ ਭਾਜਪਾ ਦੇ ਝੰਡੇ ਲੈ ਕੇ ਕੁਝ ਵਿਅਕਤੀ ਸਮੈਕ ਵੇਚਦੇ ਦੇਖੇ ਗਏ ਹਨ ਜਿਹਨਾਂ ਨੇ ਕਿਸਾਨਾਂ ਨੂੰ ਹਨੀ ਟਰੈਪ ’ਚ ਉਲਝਾਉਣ ਦੇ ਯਤਨ ਵੀ ਕੀਤੇ ਹਨ। ਉਹਨਾਂ ਦੱਸਿਆ ਕਿ ਸਰਕਾਰ ਸ਼ਰਾਰਤੀ ਲੋਕ ਭੇਜ ਕੇ ਮੋਰਚੇ ਨੂੰ ਬਦਨਾਮ ਕਰਨ ਦੇ ਯਤਨਾਂ ’ਚ ਹੈ ਪਰ ਪੂਰੀ ਚੌਕਸੀ ਨਾਲ ਹਕੂਮਤ ਦਾ ਹਰ ਹੱਲਾ ਪਛਾੜਿਆ ਜਾਏਗਾ। ਉਹਨਾਂ ਦੱਸਿਆ ਕਿ ਮੋਦੀ ਸਰਕਾਰ ਦੀ ਨੀਅਤ ਤੋਂ ਜਾਪਦਾ ਹੈ ਕਿ ਮੋਰਚਾ ਲੰਮਾ ਚੱਲੇਗਾ ਜਿਸ ਲਈ ਸਾਰੇ ਤਿਆਰ ਹਨ ਅਤੇ ਖੇਤੀ ਕਾਨੂੰਨ ਰੱਦ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਏਗਾ। ਉਹਨਾਂ ਦੱਸਿਆ ਕਿਪੰਜਾਬ ਦੇ 11 ਜਿਲਿਆਂ ਦੇਹਜਾਰਾਂ ਪਿੰਡਾਂ ਵਿਚ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।ਇਸ ਮੌਕੇ ਸਲਵਿੰਦਰ ਸਿੰਘ ਜਾਣੀਆ ,ਗੁਰਮੇਲ ਸਿੰਘ ਰੇੜਵਾਂ, ਜਰਨੈਲ ਸਿੰਘ, ਸਵਰਨ ਸਿੰਘ ,ਨਿਰਮਲ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਮੇਜਰ ਸਿੰਘ, ਰਸ਼ਪਾਲ ਸਿੰਘ, ਸੁਖਵਿੰਦਰ ਸਿੰਘ ਅਤੇ ਬਲਿਹਾਰ ਸਿੰਘ ਨੇ ਵੀ ਸੰਬੋਧਨ ਕੀਤਾ।


