- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣ 8 ਫਰਵਰੀ ਨੂੰ
ਵੋਟਾਂ ਦੇ ਨਤੀਜੇ 11 ਫਰਵਰੀ ਨੂੰ ਜ਼ਾਬਤਾ ਲਾਗੂ
ਨਵੀਂ ਦਿੱਲੀ – ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਚੋਣਾਂ ਲਈ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀਆਂ 21 ਜਨਵਰੀ ਤੱਕ ਭਰੀਆਂ ਜਾ ਸਕਣਗੀਆਂ। 22 ਜਨਵਰੀ ਨੂੰ ਨਾਮਜ਼ਦਗੀਆਂ ਦੀ ਜਾਂਚ ਹੋਵੇਗੀ।। 11 ਫਰਵਰੀ ਨੂੰ ਨਤੀਜੇ ਆਉਣਗੇ। ਦੇਸ਼ ਦੇ 23ਵੇਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਦਿੱਲੀ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਵਿਖੇ ਵੋਟਾਂ ਲਈ ਕੁਲ 13,757 ਪੋਲਿੰਗ ਬੂਥ ਬਣਾਏ ਜਾਣਗੇ। ਚੋਣ ਕਾਰਜ਼ ਨੂੰ ਨੇਪਰੇ ਚਾੜ੍ਹਨ ਲਈ 90 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇਗੀ। ਬਜ਼ੁਰਗ ਵੋਟਰਾਂ ਲਈ ਇਸ ਵਾਰ ਚੋਣ ਵਿਭਾਗ ਵੱਲੋਂ ਖਾਸ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਦਿੱਲੀ ‘ਚ 1.46 ਕਰੋੜ ਵੋਟਰ ਹਨ। ਇਨ੍ਹਾਂ ਚੋਣ ਤਰੀਕਾਂ ਦਾ ਐਲਾਨ ਹੋਣ ਦੇ ਨਾਲ ਹੀ ਦਿੱਲੀ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 22 ਫ਼ਰਵਰੀ 2020 ‘ਚ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਦਿੱਲੀ ‘ਚ ਚੋਣਾਂ ਕਰਵਾ ਕੇ ਨਵੀਂ ਸਰਕਾਰ ਦਾ ਗਠਨ ਕੀਤਾ ਜਾਣਾ ਹੈ। ਇਸ ਵਾਰ ਇਨ੍ਹਾਂ ਚੋਣਾਂ ਵਿੱਚ ਮੁੱਖ ਤੌਰ ‘ਤੇ ਕਾਂਗਰਸ, ‘ਆਪ’ ਅਤੇ ਭਾਜਪਾ ਦਰਮਿਆਨ ਤਿੰਨ ਕੋਣਾ ਮੁਕਾਬਲਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ 70 ਵਿੱਚੋਂ 67 ਸੀਟਾਂ ਉੱਤੇ ਹੂੰਝਾ ਫੇਰਿਆ ਸੀ। ਤਦ ਭਾਜਪਾ ਨੂੰ ਸਿਰਫ਼ ਤਿੰਨ ਸੀਟਾਂ ਹੀ ਮਿਲੀਆਂ ਸਨ ਤੇ ਕਾਂਗਰਸ ਦਿੱਲੀ ‘ਚ ਆਪਣਾ ਖਾਤਾ ਵੀ ਨਹੀਂ ਸੀ ਖੋਲ੍ਹ ਸਕੀ।


