- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿੱਚ ਕੋਰੋਨਾ ਮਾਹਾਂਮਾਰੀ ਕਾਰਨ ਕੇਜਰੀਵਾਲ ਸਰਕਾਰ ਵਲੋਂ ਵਿਆਹ ਵਿੱਚ ਦਿੱਤੀ ਛੋਟ ਵਾਪਿਸ
ਨਵੀਂ ਦਿੱਲੀ – ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ| ਦਿੱਲੀ ਵਿੱਚ ਕੋਰੋਨਾ ਲਾਗ ਦੀ ਭਿਆਨਕ ਹੁੰਦੀ ਜਾ ਰਹੀ ਸਥਿਤੀ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਵਿਆਹਾਂ ਵਿੱਚ ਮਿਲੀ ਛੋਟ ਨੂੰ ਵਾਪਸ ਲੈ ਲਿਆ ਹੈ| ਅਰਵਿੰਦ ਕੇਜਰੀਵਾਲ ਨੇ ਇੱਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਅਸੀਂ ਵਿਆਹ ਸਮਾਰੋਹਾਂ ਵਿੱਚ 200 ਲੋਕਾਂ ਦੇ ਸ਼ਾਮਿਲ ਹੋਣ ਦੀ ਇਜਾਜ਼ਤ ਨੂੰ ਵਾਪਿਸ ਲੈ ਲਿਆ ਹੈ| ਹੁਣ ਸਿਰਫ 50 ਲੋਕ ਹੀ ਵਿਆਹ ਸਮਾਰੋਹਾਂ ਵਿੱਚ ਸ਼ਾਮਿਲ ਹੋ ਸਕਦੇ ਹਨ| ਉਹਨਾਂ ਕਿਹਾ ਕਿ ਕੋਰੋਨਾ ਦੀ ਸਥਿਤੀ ਆਮ ਹੋਣ ਤੇ ਪਹਿਲਾਂ 50 ਤੋਂ ਇਹ ਗਿਣਤੀ 200 ਤੱਕ ਵਧਾਈ ਗਈ ਸੀ, ਜਿਸ ਨੂੰ ਹੁਣ ਵਾਪਿਸ ਲੈ ਲਿਆ ਗਿਆ ਹੈ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦੇ ਨਾਲ ਹੀ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਨੇ ਮਾਸਕ ਪਹਿਨਣ ਵਿੱਚ ਅਣਗਹਿਲੀ ਕੀਤੀ, ਜਿਸ ਕਾਰਨ ਕੋਰੋਨਾ ਬਹੁਤ ਜ਼ਿਆਦਾ ਫੈਲਿਆ ਹੈ| ਦਿੱਲੀ ਦੇ ਭੀੜ-ਭਾੜ ਵਾਲੇ ਬਾਜ਼ਾਰਾਂ ਨੂੰ ਜੇਕਰ ਜ਼ਰੂਰੀ ਹੋਇਆ ਤਾਂ ਬੰਦ ਕੀਤਾ ਜਾ ਸਕਦਾ ਹੈ| ਇਸ ਲਈ ਦਿੱਲੀ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਪ੍ਰਸਤਾਵ ਵੀ ਭੇਜਿਆ ਜਾ ਰਿਹਾ ਹੈ| ਨਿਯਮਾਂ ਦਾ ਉਲੰਘਣ ਅਤੇ ਸਮਾਜਿਕ ਦੂਰੀ ਦਾ ਪਾਲਣ ਨਾ ਹੋਣ ਦੀ ਸਥਿਤੀ ਵਿਚ ਦਿੱਲੀ ਕੋਰੋਨਾ ਹੌਟ-ਸਪੌਟ ਬਣ ਸਕਦਾ ਹੈ| ਭੀੜ ਵਾਲੇ ਬਜ਼ਾਰਾਂ ਨੂੰ ਅਸਥਾਈ ਰੂਪ ਨਾਲ ਬੰਦ ਕਰਨ ਦੀ ਮੰਜੂਰੀ ਕੇਂਦਰ ਤੋਂ ਮੰਗੀ ਜਾਵੇਗੀ|ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਸਰਕਾਰਾਂ ਮਿਲ ਕੇ ਕੋਰੋਨਾ ਦੀ ਸਥਿਤੀ ਨੂੰ ਕੰਟਰੋਲ ਕਰਨ ਵਿਚ ਜੁੱਟੀਆਂ ਹੋਈਆਂ ਹਨ| ਦਿੱਲੀ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਗਿਣਤੀ ਉਚਿਤ ਹੈ ਪਰ ਆਈ. ਸੀ. ਯੂ. ਵਿੱਚ ਬੈਡਾਂ ਦੀ ਕਮੀ ਹੈ, ਜਿਸ ਲਈ ਕੇਂਦਰ ਸਰਕਾਰ ਨੇ ਮਦਦ ਕੀਤੀ ਹੈ| ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਭ ਤੋਂ ਵੱਡੀ ਲੋੜ ਹੈ ਕਿ ਲੋਕ ਧਿਆਨ ਰੱਖਣ| ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਜ਼ਰੂਰ ਪਹਿਨੋ ਅਤੇ ਸਮਾਜਿਕ ਦੂਰੀ ਦਾ ਪਾਲਣ ਕਰੋ|


