- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿੱਚ ਪਾਣੀ ਪੀਣ ਯੋਗ ਨਹੀਂ: ਤਿਵਾੜੀ
ਨਵੀਂ ਦਿੱਲੀ – ਸੂਬਾ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਬੀਆਈਐੱਸ ਦੀ ਜਾਂਚ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ’ਚ ਪਾਣੀ ਪੀਣ ਯੋਗ ਨਹੀਂ ਹੈ, ਲਏ ਗਏ ਸਾਰੇ ਨਮੂਨਿਆਂ ’ਚ ਕਮੀ ਪਾਈ ਗਈ ਹੈ, ਜਿਸ ਕਾਰਨ ਗਰੀਬ ਲੋਕ ਉਹ ਪੀਣ ਲਈ ਪਾਣੀ ਖਰੀਦਣ ਲਈ ਮਜਬੂਰ ਹਨ ਤੇ ਜਿਹੜੇ ਬਹੁਤ ਮਾੜੇ ਹਨ ਉਹ ਇਸ ਪ੍ਰਦੂਸ਼ਿਤ ਪਾਣੀ ਨੂੰ ਪੀਣ ਲਈ ਮਜਬੂਰ ਹਨ। ਅਰਵਿੰਦ ਕੇਜਰੀਵਾਲ ਜਲ ਬੋਰਡ ਦੇ ਚੇਅਰਮੈਨ ਹਨ, ਇਸ ਲਈ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਦਿੱਲੀ ਦੇ ਲੋਕ ਬਿਮਾਰੀ ਨੂੰ ਪਾਣੀ ਦੇ ਰੂਪ ’ਚ ਕਿਉਂ ਵੰਡ ਰਹੇ ਹਨ। ਸ੍ਰੀ ਤਿਵਾੜੀ ਨੇ ਕਿਹਾ ਕਿ ਪਿਛਲੇ 56 ਮਹੀਨਿਆਂ ’ਚ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀਂ ਦੇ ਸਕੀ ਹੈ ਪਰ ਚੋਣਾਂ ਆਉਣ ਤੋਂ ਬਾਅਦ ਉਹ ਝੂਠੇ ਵਾਅਦੇ ਕਰਕੇ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਕਿ ਯੂਰਪ ਸਟੈਂਡਰਡ ਦਾ ਪਾਣੀ ਦਿੱਲੀ ਦੇ ਲੋਕਾਂ ਨੂੰ ਦਿੱਤਾ ਜਾਵੇਗਾ, ਪਰ ਬੀਆਈਐਸ ਦੀ ਜਾਂਚ ਰਿਪੋਰਟ ਕਹਿੰਦੀ ਹੈ ਕਿ ਲਏ ਗਏ ਸਾਰੇ ਨਮੂਨੇ ਫੇਲ੍ਹ ਪਾਏ ਗਏ ਹਨ।


