- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿੱਚ ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ
ਨਵੀਂ ਦਿੱਲੀ – ਕੰਝਾਵਾਲਾ ਇਲਾਕੇ ਵਿੱਚ ਬੀਤੀ ਦੇਰ ਰਾਤ ਕਾਰ ਸਵਾਰ ਬਦਮਾਸ਼ਾਂ ਨੇ ਸਕਾਰਪੀਓ ਸਵਾਰ ਨੌਜਵਾਨ ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ| ਬਦਮਾਸ਼ਾਂ ਨੇ ਕਰੀਬ 40-50 ਰਾਊਂਡ ਗੋਲੀਆਂ ਚਲਾਈਆਂ| ਇਸ ਹਮਲੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਹਮਲੇ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਅੰਚਿਲ ਦੇ ਰੂਪ ਵਿੱਚ ਹੋਈ ਹੈ| ਘਟਨਾ ਨੂੰ ਅੰਜਾਮ ਦੇਣ ਵਾਲੇ ਗੈਂਗ ਦੀ ਪਛਾਣ ਦੀਪਕ ਤੀਤਰ ਦੇ ਰੂਪ ਵਿੱਚ ਹੋਈ ਹੈ|ਨੌਜਵਾਨ ਇਕ ਮਹੀਨੇ ਪਹਿਲਾਂ ਹੀ ਕਤਲ ਦੀ ਇਕ ਕੋਸ਼ਿਸ਼ ਦੇ ਮਾਮਲੇ ਵਿੱਚ ਜੇਲ ਤੋਂ ਜ਼ਮਾਨਤ ਤੇ ਬਾਹਰ ਆਇਆ ਸੀ| ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲੀਸ ਜਾਂਚ ਕਰ ਰਹੀ ਹੈ| ਵਾਰਦਾਤ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ| ਘਟਨਾ ਦੇ ਪਿੱਛੇ ਗੈਂਗਵਾਰ ਨੂੰ ਕਾਰਣ ਦੱਸਿਆ ਜਾ ਰਿਹਾ ਹੈ| ਜਾਣਕਾਰੀ ਮੁਤਾਬਕ ਅੰਚਿਲ, ਪਰਿਵਾਰ ਨਾਲ ਕਰਾਲਾ ਪਿੰਡ ਵਿੱਚ ਰਹਿੰਦਾ ਸੀ| ਦੱਸਿਆ ਜਾਂਦਾ ਹੈ ਕਿ ਉਹ ਰਾਤ ਨੂੰ ਕਾਰ ਤੋਂ ਲਾਡਪੁਰ ਪਿੰਡ ਵੱਲ ਜਾ ਰਿਹਾ ਸੀ| ਕਰੀਬ ਸਾਢੇ 9 ਵਜੇ ਕਾਰ ਸਵਾਰ ਬਦਮਾਸ਼ਾਂ ਨੇ ਉਸ ਦੀ ਕਾਰ ਨੂੰ ਓਵਰਟੇਕ ਕਰ ਰੋਕ ਲਿਆ ਅਤੇ ਅੰਨ੍ਹੇਵਾਹ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ|


