- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿੱਚ ਮੈਟਰੋ ਤੇ ਡੀ. ਟੀ. ਸੀ ਬੱਸਾਂ ਵਿੱਚ ਮੁਫਤ ਸਫਰ ਕਰਨਗੀਆਂ ਔਰਤਾਂ : ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ‘ਆਪ’ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਔਰਤਾਂ ਦੀ ਸੁਰੱਖਿਆ ਲਈ ਵੱਡਾ ਐਲਾਨ ਕਰ ਦਿੱਤਾ ਹੈ| ਕੇਜਰੀਵਾਲ ਸਰਕਾਰ ਨੇ ਔਰਤਾਂ ਨੂੰ ਮੈਟਰੋ ਅਤੇ ਸਰਕਾਰੀ ਬੱਸਾਂ ਵਿੱਚ ਮੁਫਤ ਯਾਤਰਾ ਦੀ ਛੋਟ ਦਾ ਤੋਹਫਾ ਦਿੱਤਾ ਹੈ| ਕੇਜਰੀਵਾਲ ਨੇ ਇਸ ਗੱਲ ਦਾ ਐਲਾਨ ਕੀਤਾ ਕਿ ਮੈਟਰੋ ਅਤੇ ਬੱਸਾਂ ਵਿੱਚ ਸਫਰ ਕਰਨ ਦੌਰਾਨ ਔਰਤਾਂ ਨੂੰ ਟਿਕਟ ਨਹੀਂ ਲੈਣੀ ਹੋਵੇਗੀ| ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਤੋਂ ਪੁੱਛਿਆ ਸੀ ਕਿ ਉਹ ਦੱਸਣ ਕਿ ਔਰਤਾਂ ਨੂੰ ਦਿੱਤੀ ਜਾਣ ਵਾਲੀ ਇਹ ਸਹੂਲਤ ਉਹ ਕਿਵੇਂ ਲਾਗੂ ਕਰੇਗਾ| ਇਕ ਅਨੁਮਾਨ ਅਨੁਸਾਰ ਇਸ ਯੋਜਨਾ ਦੇ ਲਾਗੂ ਹੋਣ ਨਾਲ ਦਿੱਲੀ ਸਰਕਾਰ ਤੇ ਹਰ ਸਾਲ 1200 ਕਰੋੜ ਰੁਪਏ ਦਾ ਬੋਝ ਪਵੇਗਾ| ਦਿੱਲੀ ਸਰਕਾਰ ਮੈਟਰੋ ਵਿੱਚ ਸਫਰ ਨਾਲ ਇਸ ਯੋਜਨਾ ਨੂੰ ਬੱਸਾਂ ਵਿੱਚ ਵੀ ਲਾਗੂ ਕਰੇਗੀ| ਡੀ.ਟੀ.ਸੀ. ਅਤੇ ਕਲਸਟਰ ਸਕੀਮ ਦੀਆਂ ਬੱਸਾਂ ਵਿੱਚ ਇਸ ਨੂੰ ਲਾਗੂ ਕਰਨ ਵਿੱਚ ਸਰਕਾਰ ਦੇ ਸਾਹਮਣੇ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਏਗੀ| ਆਵਾਜਾਈ ਮੰਤਰੀ ਕੈਲਾਸ਼ ਗਹਿਲੋਤ ਨੇ ਮੈਟਰੋ ਅਧਿਕਾਰੀਆਂ ਨਾਲ ਇਸ ਸੰਬੰਧ ਵਿੱਚ ਮੁਲਾਕਾਤ ਕੀਤੀ ਸੀ ਅਤੇ ਇਸ ਦਾ ਡਰਾਫਟ ਤਿਆਰ ਕਰਨ ਲਈ ਕਿਹਾ ਸੀ| ਗਹਿਲੋਤ ਨੇ ਸਾਫ ਕਰ ਦਿੱਤਾ ਹੈ ਕਿ ਉਹ ਮੈਟਰੋ ਵਿੱਚ ਔਰਤਾਂ ਦੀ ਮੁਫਤ ਯਾਤਰਾ ਤੇ ਆਉਣ ਵਾਲੇ ਖਰਚ ਨੂੰ ਦਿੱਲੀ ਸਰਕਾਰ ਚੁਕੇਗੀ| ਇਸ ਲਈ ਉਹ ਡੀ.ਐਮ.ਆਰ.ਸੀ. ਨੂੰ ਭੁਗਤਾਨ ਕਰੇਗੀ| ਜ਼ਿਕਰਯੋਗ ਹੈ ਕਿ ਬੱਸਾਂ ਅਤੇ ਮੈਟਰੋ ਵਿੱਚ 33 ਫੀਸਦੀ ਔਰਤਾਂ ਸਫਰ ਕਰਦੀਆਂ ਹਨ|


