ਦਿੱਲੀ ਸਰਕਾਰ ਨੇ ਵਿਧਾਇਕ ਫੰਡ 4 ਕਰੋੜ ਤੋਂ ਵਧਾ ਕੇ 10 ਕਰੋੜ ਕੀਤਾ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਵਿਧਾਇਕਾਂ ਨੂੰ ਆਪਣੇ ਖੇਤਰ ਦੇ ਵਿਕਾਸ ਲਈ ਪ੍ਰਤੀ ਵਿਧਾਇਕ ਦਿੱਤੀ ਜਾਣ ਵਾਲੀ ਰਕਮ ਸਾਲਾਨਾ 4 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕਰਨ ਦੇ ਪ੍ਰਸਤਾਵ ਨੂੰ ਮੰਗਲਵਾਰ ਆਪਣੀ ਪ੍ਰਵਾਨਗੀ ਦੇ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸਬੰਧੀ ਫੈਸਲਾ ਲਿਆ ਗਿਆ। ਮੰਤਰੀ ਮੰਡਲ ਵਲੋਂ ਲਏ ਗਏ ਫੈਸਲਿਆਂ ਸਬੰਧੀ ਵਿਧਾਨ ਸਭਾ ਵਿਚ ਜਾਣਕਾਰੀ ਦਿੰਦੇ ਹੋਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਭ ਵਿਧਾਇਕ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੇ ਫੰਡ ਦੀ ਰਕਮ ਨੂੰ ਵਧਾਇਆ ਜਾਏ। ਦਿੱਲੀ ਵਿਚ ਹੁਣ ਤੱਕ ਹਰ ਵਿਧਾਇਕ ਨੂੰ ਆਪਣੇ ਚੋਣ ਖੇਤਰ ਵਿਚ ਵੱਖ-ਵੱਖ ਵਿਕਾਸ ਕਾਰਜਾਂ ਲਈ ਸਾਲਾਨਾ 4 ਕਰੋੜ ਰੁਪਏ ਮਿਲਦੇ ਹਨ। ਸ਼ਹਿਰੀ ਵਿਕਾਸ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਮੰਤਰੀ ਮੰਡਲ ਦਾ ਫੈਸਲਾ ਇਸੇ ਸਾਲ ਤੋਂ ਲਾਗੂ ਕੀਤਾ ਜਾਏਗਾ।

VIA PUNJAB