- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਟੈਸਟਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਤੇਜ਼ੀ ਨਾਲ ਇਜਾਫ਼ਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1534 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 9 ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚਕਾਰ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕੋਰੋਨਾ ਵਾਇਰਸ ਦੇ ਖ਼ਿਲਾਫ਼ ਜੰਗ ਨੂੰ ਲੈ ਕੇ ਵੱਡਾ ਐਲ਼ਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਵਿੱਚ ਵਾਧੇ ਦੇ ਮੱਦੇਨਜ਼ਰ ਅਸੀਂ ਰੋਜਾਨਾ 85,000-90,000 ਟੈਸਟ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਹ ਰਾਸ਼ਟਰੀ ਔਸਤ ਨਾਲ 5 ਫੀਸਦੀ ਜ਼ਿਆਦਾ ਹੈ। ਇਸੇ ਨਾਲ ਟ੍ਰੈਸਿੰਗ ਤੇ ਆਈਸੋਲੇਸ਼ਨ ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।ਸਿਹਤ ਮੰਤਰੀ ਸਤਿੰਦਰ ਜੈਨ ਨੇ ਇਹ ਵੀ ਕਿਹਾ ਕਿ ਰਾਜਧਾਨੀ ਦੇ ਹਸਪਤਾਲਾਂ ਵਿੱਚ ਠੀਕ ਗਿਣਤੀ ਵਿੱਚ ਬੈਡ ਹਨ। ਹਸਪਤਾਲਾਂ ਵਿੱਚ ਲਗਭਗ 20 ਫੀਸਦੀ ਬੈਡ ਹੀ ਇਸਤੇਮਾਲ ਵਿੱਚ ਹਨ, ਜਦਕਿ 80 ਫੀਸਦੀ ਬੈਡ ਖ਼ਾਲੀ ਹਨ। ਅਸੀਂ ਇਸ ਤੇ ਨਜ਼ਰਾਂ ਬਣਾਏ ਹੋਏ ਹਨ। ਕੋਰੋਨਾ ਦੇ ਮਾਮਲਿਆਂ ਵੱਧ ਰਹੇ ਹਨ ਤਾਂ ਅਸੀਂ ਬੈਡਾਂ ਦੀ ਗਿਣਤੀ ਵਿੱਚ ਵੀ ਇਜਾਫ਼ਾ ਕਰਾਂਗੇ।ਬੀਤੇ ਦਿਨੀਂ 24 ਘੰਟੇ ਦੌਰਾਨ 1534 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦਿੱਲੀ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 6000 ਦੇ ਪਾਰ ਪਹੁੰਚ ਗਈ। ਇੰਨਾ ਹੀ ਨਹੀਂ ਦਿੱਲੀ ਵਿੱਚ ਸੰਕ੍ਰਮਣ ਦਰ ਵੀ ਵੱਧ ਕੇ 1.80 ਫੀਸਦੀ ਹੋ ਗਈ, ਕਿਉਂਕਿ ਇਕ ਹਫ਼ਤੇ ਦੌਰਾਨ ਲਗਾਤਾਰ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ।


