- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਹਾਈਕੋਰਟ ਵੱਲੋਂ ’84 ਕਤਲੇਆਮ ਦੇ 88 ਦੋਸ਼ੀਆਂ ਦੀ ਸਜ਼ਾ ਬਰਕਰਾਰ
ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ
ਨਵੀਂ ਦਿੱਲੀ- 1984 ਸਿਖ ਕਤਲੇਆਮ ਦੇ ਤ੍ਰਿਲੋਕਪੁਰੀ ਇਲਾਕੇ ਵਿਚ ਹਿੰਸਾ ਕਰਨ ਵਾਲੇ 88 ਲੋਕਾਂ ਬਾਰੇ ਹਾਈਕੋਰਟ ਨੇ 22 ਵਰ੍ਹਿਆਂ ਬਾਅਦ ਵਡਾ ਫ਼ੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਕਤਲੇਆਮ ਬਾਅਦ 95 ਸਿਖਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੰਬਾ ਕੇਸ ਚਲਿਆ ਸੀ ਅਤੇ ਹੁਣ ਬੁਧਵਾਰ ਨੂੰ ਦਿਲੀ ਹਾਈਕੋਰਟ ਨੇ ਹੇਠਲੀ ਅਦਾਲਤ ਵਲੋਂ 1996 ਵਿਚ ਇਸ ਮਾਮਲੇ ਦੇ 88 ਦੋਸ਼ੀਆਂ ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਨੂੰ ਬਰਕਰਾਰ ਰਖਣ ਦੇ ਹੁਕਮ ਦਿਤੇ ਹਨ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਤੁਰੰਤ ਆਤਮ ਸਮਰਪਣ ਕਰਨ ਦੇ ਹੁਕਮ ਦਿਤੇ ਹਨ। ਹੇਠਲੀ ਅਦਾਲਤ ਨੇ ਫ਼ੈਸਲੇ ਦੇ ਵਿਰੁਧ ਉਕਤ 88 ਦੋਸ਼ੀਆਂ ਨੇ ਦਿਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਥੋਂ ਹੁਣ ਉਨ੍ਹਾਂ ਨੂੰ ਨਿਰਾਸ਼ਾ ਹਥ ਲਗੀ ਹੈ। ਇਨ੍ਹਾਂ 88 ਵਿਚੋ 47 ਦੋਸ਼ੀ ਹੀ ਜ਼ਿੰਦਾ ਹਨ। ਹਾਲਾਂਕਿ, ਤ੍ਰਿਲੋਕਪੁਰੀ ਇਲਾਕੇ ’ਚ 95 ਸਿਖਾਂ ਦੀਆਂ ਲਾਸ਼ਾਂ ਮਿਲੀਆਂ ਸਨ ਪਰ ਸਬੂਤਾਂ ਦੀ ਘਾਟ ਕਾਰਨ 88 ਮੁਲਜ਼ਮਾਂ ’ਤੇ ਹਤਿਆ ਦੀਆਂ ਧਾਰਾਵਾਂ ਤਹਿਤ ਦੋਸ਼ ਤੈਅ ਨਹੀਂ ਸੀ ਹੋਏ। ਅਦਾਲਤਾਂ ਵੱਲੋਂ ਉਕਤ ਦੋਸ਼ੀਆਂ ਨੂੰ ਦੋ ਨਵੰਬਰ 1984 ਨੂੰ ਕਰਫ਼ਿਊ ਦੀ ਉਲੰਘਣਾ ਕਰ ਹਿੰਸਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਇਸ ਮੌਕੇ ’ਤੇ ਸਾਰੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ’84 ਦੇ ਸਿੱਖ ਕਤਲੇਆਮ ਦਾ ਇਹ ਦੂਸਰਾ ਕੇਸ ਹੈ ਜਿਸ ਵਿੱਚ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਗਿਆ।


