ਦਿੱਲੀ ਹਾਈ ਕੋਰਟ ਵਲੋਂ ਵਾਡਰਾ ਨੂੰ ਨੋਟਿਸ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਅੱਜ ਰੌਬਰਟ ਵਾਡਰਾ ਤੋਂ ਐਨਫੋਰਸਮੈਂਸਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ ਬਾਰੇ ਜਵਾਬ ਮੰਗਿਆ ਹੈ। ਇਸ ਪਟੀਸ਼ਨ ਵਿੱਚ ਈਡੀ ਨੇ ਇਹ ਕਹਿ ਕੇ ਵਾਡਰਾ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਉਸ ਵਲੋਂ ਮਨੀ ਲਾਂਡਰਿੰਗ ਕੇਸ ਦੀ ਜਾਂਚ ਵਿਚ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਹੇਠਲੀ ਅਦਾਲਤ ਵਲੋਂ 1 ਅਪਰੈਲ ਨੂੰ ਵਾਡਰਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਦੇ ਆਦੇਸ਼ਾਂ ਨੂੰ ਚੁਣੌਤੀ ਦਿੰਦਿਆਂ ਈਡੀ ਵਲੋਂ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਵਾਡਰਾ ਨੂੰ ਨੋਟਿਸ ਜਾਰੀ ਕੀਤਾ ਹੈ।

VIA PUNJAB