- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੀਵਾਲੀ ਤੇ ਸਿਰਫ 2 ਘੰਟੇ ਲਈ ਚਲਾ ਸਕੋਗੇ ਪਟਾਕੇ: ਸੁਪਰੀਮ ਕੋਰਟ
ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ| ਸੁਪਰੀਮ ਕੋਰਟ ਨੇ ਦੇਸ਼ ਵਿੱਚ ਕੁਝ ਸ਼ਰਤਾਂ ਨਾਲ ਪਟਾਕਿਆਂ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਹੈ| ਕੋਰਟ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਘੱਟ ਪ੍ਰਦੂਸ਼ਣ ਵਾਲੇ ਪਟਾਕਿਆਂ ਦੀ ਵਰਤੋਂ ਹੋਵੇ ਤਾਂ ਜੋ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਹੋਵੇ| ਇਸ ਫੈਸਲੇ ਤੋਂ ਬਾਅਦ ਸਾਫ ਹੈ ਕਿ ਇਸ ਦੀਵਾਲੀ ਤੇ ਦੇਸ਼ ਵਿੱਚ ਪਟਾਕਿਆਂ ਦੀ ਗੂੰਜ ਜ਼ਰੂਰ ਸੁਣਾਈ ਦਵੇਗੀ ਅਤੇ ਲੋਕ ਧਮਾਕੇਦਾਰ ਅੰਦਾਜ ਵਿੱਚ ਦੀਵਾਲੀ ਮਨਾਂ ਸਕਣਗੇ| ਸੁਪਰੀਮ ਕੋਰਟ ਨੇ ਪਟਾਕੇ ਚਲਾਉਣ ਲਈ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ| ਕੋਰਟ ਮੁਤਾਬਕ ਦੀਵਾਲੀ ਤੇ ਲੋਕ ਰਾਤ 8 ਵਜੇ ਤੋਂ 10 ਵਜੇ ਤੱਕ, ਕ੍ਰਿਸਮਸ ਅਤੇ ਨਿਊ ਈਯਰ ਤੇ ਰਾਤੀ 11.45ਤੋਂ 12.15 ਤੱਕ ਹੀ ਪਟਾਕੇ ਚਲਾ ਸਕਣਗੇ| ਇਸ ਤੋਂ ਇਲਾਵਾ ਕੋਈ ਵੀ ਪਟਾਕੇ ਵੇਚਣ ਵਾਲਾ ਦੁਕਾਨਦਾਰ ਆਨਲਾਈਨ ਪਟਾਕੇ ਨਹੀਂ ਵੇਚ ਸਕੇਗਾ|


