- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੀਵਾਲੀ ਤੋਂ ਪਹਿਲਾਂ ਕੈਨੇਡਾ ‘ਚ ਭੁਲੱਥ ਦੇ ਨੌਜਵਾਨ ਦੀ ਮੌਤ
ਕਪੂਰਥਲਾ/ਭੁਲੱਥ, 10 ਨਵੰਬਰ (ਵਾਇਆ ਪੰਜਾਬ ਬਿਊਰੋ)
ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ (28) ਪੁੱਤਰ ਰੋਣਕ ਬਹਿਲ ਵਾਸੀ ਹਲਕਾ ਭੁਲੱਥ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਖਾਤਿਰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ।
ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਪੈਦਲ ਚੱਲਣ ਦੌਰਾਨ ਲਾਈਟ ਹੋਣ ‘ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਕਾਰ ਆਈ ਅਤੇ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮੌਕੇ ਉਤੇ ਅਮਿਤ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਬੀਤੀ ਰਾਤ ਦਮ ਤੋੜ ਦਿੱਤਾ। ਇਹ ਨੌਜਵਾਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਅਤੇ ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਦੀਵਾਲੀ ਤੋਂ ਪਹਿਲਾਂ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਕੱਤਰ ਜਾਣਕਾਰੀ ਅਨੁਸਾਰ ਰੌਣਕ ਬਹਿਲ ਵਾਸੀ ਭੁਲੱਥ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਿਤ ਬਹਿਲ 6 ਸਾਲ ਪਹਿਲਾਂ ਸਟੱਡੀ ਵੀਜੇ ‘ਤੇ ਕੈਨੇਡਾ ਗਿਆ ਸੀ। ਜਿੱਥੇ ਹੁਣ ਉਹ ਟੋਰਾਂਟੋ ਵਿਚ ਰਹਿ ਰਿਹਾ ਸੀ ਅਤੇ ਉਸ ਨੂੰ ਵਰਕ ਪਰਮਿਟ ਮਿਲਿਆ ਹੋਇਆ ਸੀ। ਉਨ੍ਹਾਂ ਦਸਿਆ ਕਿ ਹੁਣ ਤੱਕ ਅਮਿਤ ਇਕ ਵਾਰ ਹੀ ਭਾਰਤ ਆਇਆ ਸੀ ਅਤੇ ਪੀ. ਆਰ. ਦੀ ਉਡੀਕ ਵਿਚ ਸੀ। ਅੱਜ ਤੋਂ ਚਾਰ ਦਿਨ ਪਹਿਲਾਂ ਅਮਿਤ ਟੋਰਾਂਟੋ ਵਿਚ ਹੀ ਕੰਮ ‘ਤੇ ਜਾ ਰਿਹਾ ਸੀ। ਜਦੋਂ ਉਹ ਬੱਸ ਵਿਚੋਂ ਉਤਰਿਆ ਤਾਂ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਅਮਿਤ ਹਸਪਤਾਲ ਵਿਚ ਇਲਾਜ ਅਧੀਨ ਸੀ ਪਰ ਬੀਤੀ ਰਾਤ ਉਸ ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਇਹ ਪਤਾ ਲੱਗਾ ਹੈ ਕਿ ਕਾਰ ਚਾਲਕ ਨੂੰ ਪੁਲਸ ਨੇ ਫੜ ਲਿਆ ਹੈ।


