- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੁਨੀਆਂ ਨੂੰ ਭਾਰਤ ਤੋਂ ਵੱਡੀਆਂ ਆਸਾਂ: ਕੋਵਿੰਦ
ਗੁਹਾਟੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਕਿਹਾ ਕਿ ਸਾਰੀ ਦੁਨੀਆਂ ਭਾਰਤ ਨੂੰ ਇੱਕ ਵੱਡੀ ਉੱਭਰ ਰਹੀ ਸ਼ਕਤੀ ਵਜੋਂ ਦੇਖ ਰਹੀ ਹੈ ਅਤੇ ਕੌਮਾਂਤਰੀ ਸੁਰੱਖਿਆ ਤੇ ਕਾਰੋਬਾਰ ਦੇ ਖੇਤਰ ’ਚ ਭਾਰਤ ਤੋਂ ਵੱਡੀਆਂ ਆਸਾਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਏਅਰ ਡਿਫੈਂਸ ਕਾਲਜ ’ਚ ਸਮਾਗਮ ਦੌਰਾਨ ਸ੍ਰੀ ਕੋਵਿੰਦ ਨੇ ਕਿਹਾ, ‘ਮੈਂ ਹੁਣੇ ਜਿਹੇ ਵੀਅਤਨਾਮ ਤੇ ਆਸਟਰੇਲੀਆ ਦੇ ਦੌਰੇ ਤੋਂ ਵਾਪਸ ਆਇਆ ਹਾਂ। ਮੈਂ ਉਥੋਂ ਦੇ ਆਗੂਆਂ ਨਾਲ ਵੱਖ ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦੀਆਂ ਗੱਲਾਂ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਦੁਨੀਆਂ ਭਾਰਤ ਨੂੰ ਅੱਜ ਵੱਖਰੇ ਨਜ਼ਰੀਏ ਤੋਂ ਦੇਖ ਰਹੀ ਹੈ।’ ਉਨ੍ਹਾਂ ਕਿਹਾ ਕਿ ਭਾਰਤ ਅੱਜ ਵੀ ਅਮਨ-ਸ਼ਾਂਤੀ ਪ੍ਰਤੀ ਪ੍ਰਤੀਬੱਧ ਹੈ ਅਤੇ ਸ਼ਾਂਤੀ ਕਾਇਮ ਰੱਖਣ ਲਈ ਸਾਡਾ ਮੁਲਕ ਹਮੇਸ਼ਾ ਤਿਆਰ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋੜ ਪਈ ਹੈ ਤਾਂ ਭਾਰਤ ਦੇ ਬਹਾਦੁਰ ਜਵਾਨਾਂ ਨੇ ਦੇਸ਼ ਦੀ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕੀਤਾ ਹੈ।


