- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੁਬਈ ‘ਚ ਭਿਆਨਕ ਬੱਸ ਹਾਦਸਾ-12 ਭਾਰਤੀਆਂ ਸਮੇਤ 17 ਦੀ ਮੌਤ
ਨਵੀਂ ਦਿੱਲੀ – ਸੰਯੁਕਤ ਅਰਬ ਅਮੀਰਾਤ ਵਿੱਚ ਓਮਾਨ ਤੋਂ ਦੁਬਾਈ ਜਾ ਰਹੀ ਬੱਸ ਦਾ ਭਿਆਨਕ ਸੜਕ ਹਾਦਸਾ ਹੋਣ ਕਾਰਨ ਘੱਟ ਤੋਂ ਘੱਟ 17 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਇਨ੍ਹਾਂ ਲੋਕਾਂ ਵਿੱਚ ਕਰੀਬ 12 ਭਾਰਤੀ ਸ਼ਾਮਿਲ ਹਨ। ਸ਼ੁੱਕਰਵਾਰ ਨੂੰ ਭਾਰਤੀ ਦੂਤਾਵਾਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਭਾਰਤੀ ਦੂਤਾਵਾਸ ਨੇ ਕਿਹਾ ਕਿ ਦੁੱਖ ਨਾਲ ਇਹ ਸੂਚਿਤ ਕਰਦੇ ਹਾਂ ਕਿ ਸਥਾਨਕ ਅਧਿਕਾਰੀਆਂ ਅਤੇ ਸਬੰਧੀਆਂ ਮੁਤਾਬਕ ਹੁਣ ਤੱਕ ਦੁਬਈ ਬੱਸ ਹਾਦਸੇ ਵਿੱਚ 12 ਭਾਰਤੀਆਂ ਦੀ ਮੌਤ ਹੋ ਗਈ ਹੈ। ਦੂਤਾਵਾਸ ਕੁਝ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਪੰਰਕ ਵਿੱਚ ਹੈ ਅਤੇ ਕੁਝ ਹੋਰ ਵਿਸਥਾਰਤ ਜਾਣਕਾਰੀ ਦੀ ਉਡੀਕ ਕਰ ਰਹੇ ਹਨ, ਤਾਂ ਕਿ ਬਾਕੀ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਸਕੇ। ਓਮਾਨ ਦੀ ਸਰਕਾਰੀ ਬੱਸ ਕੰਪਨੀ ਵਾਸਾਲਾਤ ਨੇ ਕਿਹਾ ਕਿ ਇਹ ਹਾਦਸਾ ਮਸਕਟ ਤੋਂ ਦੁਬਈ ਦੇ ਰਸਤੇ ਵਿੱਚ ਵੀਰਵਾਰ ਨੂੰ ਸ਼ਾਮ 6 ਵਜੇ ਹੋਇਆ ਹੈ। ਦੁਬਈ ਵਿੱਚ ਪੁਲਿਸ ਨੇ ਸ਼ੁੱਕਰਵਾਰ ਤੜਕੇ ਇਸ ਗੱਲ ਦਾ ਐਲਾਨ ਕੀਤਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਜ਼ਿਆਦਾ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਸ਼ੇਖ ਮੁਹੰਮਦ ਬਿਨ ਜਾਅਦ ਰੋਡ ਦੇ ਸਾਇਨ ਬੋਰਡ ਨਾਲ ਟਕਰਾ ਗਈ।


