- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੁਰਗਾ ਪੂਜਾ ਪੰਡਾਲਾਂ ਨੂੰ 28 ਕਰੋੜ ਦੇਣ ਦੇ ਫੈਸਲੇ ਤੇ ਮਮਤਾ ਨੂੰ ਹਾਈ ਕੋਰਟ ਤੋਂ ਰਾਹਤ
ਕੋਲਕਾਤਾ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਦੁਰਗਾ ਪੂਜਾ ਪੰਡਾਲਾਂ ਨੂੰ ਪੈਸਾ ਦੇਣ ਦੇ ਮਾਮਲੇ ਵਿੱਚ ਕੋਲਕਾਤਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ| ਅੱਜ ਹਾਈਕੋਰਟ ਨੇ ਇਸ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਖਰਚ ਦੀ ਆਲੋਚਨਾ ਲਈ ਵਿਧਾਨਸਭਾ ਹੀ ਉਚਿਤ ਜਗ੍ਹਾ ਹੈ| ਇਸ ਤੋਂ ਪਹਿਲਾਂ ਅਦਾਲਤ ਨੇ 5 ਅਕਤੂਬਰ ਨੂੰ ਇਸ ਮਾਮਲੇ ਵਿੱਚ ਅਸਥਾਈ ਰੂਪ ਨਾਲ ਰੋਕ ਲਗਾ ਦਿੱਤੀ ਸੀ| ਕੋਰਟ ਨੇ ਦੁਰਗਾ ਪੂਜਾ ਪੰਡਾਲਾਂ ਨੂੰ 28 ਕਰੋੜ ਰੁਪਏ ਦਾ ਚੰਦਾ ਦੇਣ ਤੇ ਰੋਕ ਲਗਾਉਂਦੇ ਹੋਏ ਸਰਕਾਰ ਤੋਂ ਪੁੱਛਿਆ ਕਿ ਕਿਸ ਫੰਡ ਤੋਂ ਦੁਰਗਾ ਪੰਡਾਲਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ|
ਮੁੱਖਮੰਤਰੀ ਮਮਤਾ ਬੈਨਰਜੀ ਨੇ ਦੁਰਗਾ-ਪੂਜਾ ਆਯੋਜਿਤ ਕਰਨ ਵਾਲੇ ਪੰਡਾਲਾਂ ਨੂੰ 28 ਕਰੋੜ ਰੁਪਏ ਬਤੌਰ ਗਿਫਟ ਦੇਣ ਦਾ ਐਲਾਨ ਕੀਤਾ ਸੀ| ਮਮਤਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪੱਛਮੀ ਬੰਗਾਲ ਵਿੱਚ 28 ਹਜ਼ਾਰ ਪੂਜਾ ਪੰਡਾਲਾਂ ਵਿੱਚ ਸਾਰਿਆਂ ਨੂੰ 10-10 ਹਜ਼ਾਰ ਰੁਪਏ ਦਿੱਤੇ ਜਾਣਗੇ| ਇਸ ਤੇ ਆਉਣ ਵਾਲਾ ਖਰਚ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗ ਚੁੱਕਣਗੇ|


