- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ’ਚ ਸਿੱਖਾਂ ਵਿਰੁੱਧ ਵਾਪਰਦੀਆਂ ਘਟਨਾਵਾਂ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ
ਭਾਰਤ ਦੇ ਗ੍ਰਹਿ ਮੰਤਰੀ ਅਤੇ ਹਰਿਆਣਾ, ਰਾਜਸਥਾਨ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਅੰਦਰ ਸਿੱਖਾਂ ਵਿਰੁੱਧ ਵਾਪਰੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲਿਆ ਹੈ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਬਾਰ-ਬਾਰ ਘੱਟਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਦੁੱਖਦ ਪਹਿਲੂ ਇਹ ਹੈ ਕਿ ਸਰਕਾਰਾਂ ਅਜਿਹੀਆਂ ਘਟਨਾਵਾਂ ਰੋਕਣ ਲਈ ਢੁੱਕਵੇਂ ਕਦਮ ਨਹੀਂ ਚੁੱਕ ਰਹੀਆਂ, ਜਿਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੇ ਹੌਸਲੇ ਹੋਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਵਾਂ ’ਚ ਹਰਿਆਣਾ ਦੇ ਹਿਸਾਰ ਵਿਖੇ ਸਿੱਖ ਪਰਿਵਾਰ ਅਤੇ ਰਾਜਸਥਾਨ ’ਚ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ ਕਸਬੇ ’ਚ ਇੱਕ ਸਿੱਖ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਜੰਮੂ ਕਸ਼ਮੀਰ ਵਿਖੇ ਵੀ ਸਿੱਖ ਬੱਚੀਆਂ ਨਾਲ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਅਜ਼ਾਦੀ ਵਿਚ ਸਿੱਖ ਕੌਮ ਦਾ ਮਹੱਤਵਪੂਰਣ ਯੋਗਦਾਨ ਰਿਹਾ ਹੈ ਅਤੇ ਸਿੱਖਾਂ ਨੇ ਸਮੇਂ ਸਮੇਂ ’ਤੇ ਦੇਸ਼ ਵਿਰੁੱਧ ਜੰਗਾਂ ਵਿਚ ਆਪਣੀਆਂ ਜਾਨਾਂ ਦੇ ਕੇ ਸੱਚੇ ਦੇਸ਼ ਭਗਤ ਹੋਣ ਦਾ ਸਬੂਤ ਦਿੱਤਾ ਹੈ। ਦੇਸ਼ ਲਈ ਸਿੱਖਾਂ ਦੇ ਇਸ ਯੋਗਦਾਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਆਪਣੇ ਹੀ ਦੇਸ਼ ’ਚ ਬਗਾਨਿਆਂ ਅਤੇ ਦੂਜੇ ਦਰਜੇ ਦੇ ਸ਼ਹਿਰੀਆਂ ਵਰਗਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਕਰਨਾ ਮੁਸ਼ਕਲ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਉਨ੍ਹਾਂ ਨੇ ਬੀਤੇ ਦਿਨੀਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਨਾਲ ਮਿਲਣੀ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ ਅਤੇ ਦੇਸ਼ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਇਕ ਵਾਰ ਫਿਰ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖੇ ਹਨ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਮੰਗੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਨੂੰ ਅਪਮਾਨਤ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕਿਸੇ ਨੂੰ ਹਿੰਮਤ ਨਾ ਪਵੇ।


